ਅੰਮ੍ਰਿਤਸਰ ਜ਼ਿਲ੍ਹੇ ’ਚ ਪਿਛਲੇ ਦੋ ਦਿਨਾਂ ਤੋਂ ਪੈ ਰਹੀ ਲਗਾਤਾਰ ਬਾਰਿਸ਼ ਕਾਰਨ ਗੱਗੋਮਾਹਲ ਸਮੇਤ ਆਸ-ਪਾਸ ਦੇ ਕਈ ਪਿੰਡਾਂ ’ਚ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਖੇਤਾਂ, ਸੜਕਾਂ ਅਤੇ ਰਿਹਾਇਸ਼ੀ ਇਲਾਕਿਆਂ ’ਚ ਪਾਣੀ ਭਰਨ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖੇਤਾਂ ’ਚ ਖੜ੍ਹੀ ਝੋਨੇ ਦੀ ਫਸਲ ਵੀ ਪਾਣੀ ’ਚ ਡੁੱਬਣ ਲੱਗੀ ਹੈ, ਜਿਸ ਨਾਲ ਕਿਸਾਨਾਂ ਨੂੰ ਆਰਥਿਕ ਨੁਕਸਾਨ ਦੀ ਚਿੰਤਾ ਸਤਾਉਣ ਲੱਗੀ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦੇ ਸੂਬਾ ਪ੍ਰਧਾਨ ਪਲਵਿੰਦਰ ਸਿੰਘ ਮਾਹਲ ਨੇ ਦੱਸਿਆ ਕਿ ਡੇਰਾ ਬਾਬਾ ਨਾਨਕ-ਅੰਮ੍ਰਿਤਸਰ ਰੋਡ ਸਮੇਤ ਕਈ ਲਿੰਕ ਸੜਕਾਂ ਪਾਣੀ ’ਚ ਡੁੱਬ ਗਈਆਂ ਹਨ।
ਮਾਹਲ ਨੇ ਦੋਸ਼ ਲਾਇਆ ਕਿ ਬਾਰਿਸ਼ ਤੋਂ ਪਹਿਲਾਂ ਨਾਲਿਆਂ ਦੀ ਸਫਾਈ ਅਤੇ ਪੁਲਾਂ ਹੇਠਾਂ ਜਮੀਆਂ ਝਾੜੀਆਂ ਨੂੰ ਹਟਾਉਣ ਦਾ ਕੰਮ ਨਹੀਂ ਕੀਤਾ ਗਿਆ, ਜਿਸ ਕਾਰਨ ਪਾਣੀ ਦੀ ਨਿਕਾਸੀ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਗੰਭੀਰ ਹਾਲਾਤ ਦੇ ਬਾਵਜੂਦ ਅਜੇ ਤੱਕ ਰਾਹਤ ਟੀਮਾਂ ਜਾਂ ਜੇ.ਸੀ.ਬੀ. ਮਸ਼ੀਨਾਂ ਪ੍ਰਭਾਵਿਤ ਇਲਾਕਿਆਂ ’ਚ ਨਹੀਂ ਪਹੁੰਚੀਆਂ। ਕਿਸਾਨ ਜਥੇਬੰਦੀ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਤੁਰੰਤ ਰਾਹਤ ਕਾਰਜ ਸ਼ੁਰੂ ਕਰਨ, ਪਾਣੀ ਦੀ ਨਿਕਾਸੀ ਲਈ ਮਸ਼ੀਨਾਂ ਤਾਇਨਾਤ ਕਰਨ, ਫਸਲਾਂ ਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦੇਣ ਅਤੇ ਲਾਪਰਵਾਹ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
Flood like Conditions In Several Villages Of Amritsar Including Gaggomahal Risk Of Damage To The Paddy Crop
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)