ਅੰਮ੍ਰਿਤਸਰ ਤੋਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੱਕ ਵੰਦੇ ਭਾਰਤ ਸਲੀਪਰ ਟ੍ਰੇਨ ਸ਼ੁਰੂ ਕਰਨ ਦੀ ਮੰਗ ਨੂੰ ਲੈ ਕੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਪੱਤਰ ਲਿਖਿਆ ਹੈ। ਔਜਲਾ ਨੇ ਪੱਤਰ ਵਿੱਚ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ ਸਿੱਖ ਜਥਿਆਂ, ਧਾਰਮਿਕ ਸੰਸਥਾਵਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਹਜ਼ਾਰਾਂ ਸ਼ਰਧਾਲੂਆਂ ਵੱਲੋਂ ਅੰਮ੍ਰਿਤਸਰ ਅਤੇ ਨਾਂਦੇੜ ਵਿਚਕਾਰ ਤੇਜ਼ ਅਤੇ ਆਧੁਨਿਕ ਰੇਲ ਸੇਵਾ ਸ਼ੁਰੂ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਅਤੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਸਿੱਖ ਧਰਮ ਦੇ ਪ੍ਰਮੁੱਖ ਤੀਰਥ ਸਥਾਨ ਹਨ।
ਜਿੱਥੇ ਹਰ ਸਾਲ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਲੱਖਾਂ ਸ਼ਰਧਾਲੂ ਪਹੁੰਚਦੇ ਹਨ। ਵਧਦੀ ਯਾਤਰੀ ਗਿਣਤੀ ਨੂੰ ਦੇਖਦੇ ਹੋਏ ਇਸ ਰੂਟ 'ਤੇ ਬਿਹਤਰ ਰੇਲ ਕਨੈਕਟੀਵਿਟੀ ਦੀ ਲੋੜ ਹੈ। ਲੋਕ ਸਭਾ ਮੈਂਬਰ ਨੇ ਰੇਲ ਮੰਤਰਾਲੇ ਨੂੰ ਅਪੀਲ ਕੀਤੀ ਕਿ ਵੰਦੇ ਭਾਰਤ ਸਲੀਪਰ ਟ੍ਰੇਨ ਨੂੰ ਜਲਦ ਸ਼ੁਰੂ ਕੀਤਾ ਜਾਵੇ ਅਤੇ ਇਸ ਦਾ ਸਮਾਂ ਅਜਿਹਾ ਤੈਅ ਕੀਤਾ ਜਾਵੇ ਕਿ ਬਜ਼ੁਰਗਾਂ, ਪਰਿਵਾਰਾਂ ਅਤੇ ਸ਼ਰਧਾਲੂਆਂ ਨੂੰ ਯਾਤਰਾ ਦੌਰਾਨ ਵੱਧ ਤੋਂ ਵੱਧ ਸਹੂਲਤ ਮਿਲ ਸਕੇ। ਉਨ੍ਹਾਂ ਕਿਹਾ ਕਿ ਵੰਦੇ ਭਾਰਤ ਸੇਵਾਵਾਂ ਦੇ ਵਿਸਥਾਰ ਲਈ ਸੰਚਾਲਨ ਸੰਭਾਵਨਾ ਦੇ ਆਧਾਰ 'ਤੇ ਵਿਚਾਰ ਕੀਤਾ ਜਾਂਦਾ ਹੈ ਅਤੇ ਇਸ ਰੂਟ 'ਤੇ ਵੀ ਯਾਤਰੀਆਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਧਿਆਨ ਵਿੱਚ ਰੱਖਿਆ ਜਾਣਾ ਚਾਹੀਦਾ ਹੈ।
Demand For Vande Bharat Sleeper Train Between Amritsar And Nanded Aujla Writes To Railway Minister
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)