ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਲੰਬੇ ਸਮੇਂ ਤੋਂ ਮੰਗਾਂ ਉਠਾਉਣ ਦੇ ਬਾਵਜੂਦ ਸਰਕਾਰ ਵੱਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਹਰਗੋਬਿੰਦ ਕੌਰ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਸਾਹਮਣੇ ਰੋਸ ਪ੍ਰਦਰਸ਼ਨ ਕਰਕੇ ਮੰਗ ਪੱਤਰ ਸੌਂਪੇ ਗਏ ਸਨ, ਪਰ ਸਰਕਾਰ ਵੱਲੋਂ ਜਥੇਬੰਦੀ ਨਾਲ ਕੋਈ ਮੀਟਿੰਗ ਨਹੀਂ ਕੀਤੀ ਗਈ। ਹੁਣ ਯੂਨੀਅਨ ਨੇ ਕੈਬਨਿਟ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਮੁੱਖ ਮੰਗ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਸਰਕਾਰ ਬਣਨ ਤੋਂ ਪਹਿਲਾਂ ਕੀਤੇ ਵਾਅਦੇ ਅਨੁਸਾਰ ਮਾਣ ਭੱਤਾ ਦੁੱਗਣਾ ਕੀਤਾ ਜਾਵੇ।
ਇਸ ਤੋਂ ਇਲਾਵਾ ਆਂਗਣਵਾੜੀ ਵਰਕਰਾਂ ਨੂੰ ਸਰਕਾਰੀ ਕਰਮਚਾਰੀ ਦਾ ਦਰਜਾ ਅਤੇ ਹੈਲਪਰਾਂ ਨੂੰ ਚੌਥੇ ਦਰਜੇ ਦੇ ਮੁਲਾਜ਼ਮ ਦਾ ਦਰਜਾ ਦੇਣ ਦੀ ਮੰਗ ਕੀਤੀ ਗਈ ਹੈ। ਯੂਨੀਅਨ ਨੇ ਇਹ ਵੀ ਦੋਸ਼ ਲਗਾਇਆ ਕਿ ਆਂਗਣਵਾੜੀ ਕੇਂਦਰਾਂ ਵਿੱਚ ਆਉਣ ਵਾਲੇ ਬੱਚਿਆਂ ਦੀ ਗਿਣਤੀ ਘੱਟ ਹੋ ਗਈ ਹੈ, ਕਿਉਂਕਿ ਕਈ ਬੱਚਿਆਂ ਨੂੰ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਦਾਖਲ ਕਰ ਦਿੱਤਾ ਗਿਆ ਹੈ। ਜਥੇਬੰਦੀ ਨੇ ਮੰਗ ਕੀਤੀ ਕਿ ਬੱਚਿਆਂ ਨੂੰ ਮੁੜ ਆਂਗਣਵਾੜੀ ਕੇਂਦਰਾਂ ਵਿੱਚ ਲਿਆਂਦਾ ਜਾਵੇ। ਹਰਗੋਬਿੰਦ ਕੌਰ ਨੇ ਆਂਗਣਵਾੜੀ ਕੇਂਦਰਾਂ ਵਿੱਚ ਮਿਲ ਰਹੇ ਰਾਸ਼ਨ ਦੀ ਗੁਣਵੱਤਾ 'ਤੇ ਵੀ ਸਵਾਲ ਚੁੱਕੇ ਅਤੇ ਮੰਗ ਕੀਤੀ ਕਿ ਰਾਸ਼ਨ ਸਰਕਾਰੀ ਅਦਾਰਿਆਂ ਰਾਹੀਂ ਕੱਚੇ ਰੂਪ ਵਿੱਚ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਕੇਂਦਰਾਂ ਵਿੱਚ ਤਾਜ਼ਾ ਭੋਜਨ ਤਿਆਰ ਕਰਕੇ ਬੱਚਿਆਂ ਅਤੇ ਮਾਵਾਂ ਨੂੰ ਦਿੱਤਾ ਜਾ ਸਕੇ। ਉਨ੍ਹਾਂ ਐਨਜੀਓ ਰਾਹੀਂ ਚੱਲ ਰਹੇ ਆਂਗਣਵਾੜੀ ਬਲਾਕ ਵਾਪਸ ਵਿਭਾਗ ਅਧੀਨ ਲਿਆਉਣ ਦੀ ਮੰਗ ਵੀ ਦੁਹਰਾਈ।
Anganwadi Employees Union Announces If Demands Are Not Met We Will Lay Siege To The Residences Of Cabinet Ministers
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)