ਨਵਦੀਪ ਸਿੰਘ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਨਿਹੰਗ ਜਥੇਬੰਦੀਆਂ ਨੇ ਗਰਾਂ ਮੋੜਾ ਟੋਲ ਪਲਾਜ਼ਾ ਕੀਤਾ ਬੰਦ

24/07/2026 | Public Times Bureau | Panjab

ਹਿਮਾਚਲ ਪ੍ਰਦੇਸ਼-ਪੰਜਾਬ ਸਰਹੱਦ ’ਤੇ ਨੈਸ਼ਨਲ ਹਾਈਵੇ-205 ਸਥਿਤ ਗਰਾਂ ਮੋੜਾ ਟੋਲ ਪਲਾਜ਼ਾ ਨੂੰ ਨਿਹੰਗ ਜਥੇਬੰਦੀਆਂ ਵੱਲੋਂ ਧਰਨਾ ਲਗਾ ਕੇ ਬੰਦ ਕਰ ਦਿੱਤਾ ਗਿਆ ਹੈ। ਜਥੇਬੰਦੀਆਂ ਨੇ ਇਹ ਕਦਮ ਸਿੱਖ ਨੌਜਵਾਨ ਅਤੇ ਸੋਸ਼ਲ ਮੀਡੀਆ ਬਲੋਗਰ ਨਵਦੀਪ ਸਿੰਘ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਚੁੱਕਿਆ ਹੈ। ਜਾਣਕਾਰੀ ਅਨੁਸਾਰ, 15 ਜੁਲਾਈ ਨੂੰ ਸ਼ਿਮਲਾ ਵਿੱਚ ਨਵਦੀਪ ਸਿੰਘ ਵੱਲੋਂ ਸੋਸ਼ਲ ਮੀਡੀਆ ’ਤੇ ਕੀਤੀ ਗਈ ਇੱਕ ਪੋਸਟ ਮਾਮਲੇ ਵਿੱਚ ਹਿਮਾਚਲ ਪ੍ਰਦੇਸ਼ ਪੁਲਿਸ ਨੇ ਕਾਰਵਾਈ ਕਰਦਿਆਂ ਉਸ ਨੂੰ ਜੇਲ੍ਹ ਭੇਜ ਦਿੱਤਾ ਸੀ। ਇਸ ਕਾਰਵਾਈ ਤੋਂ ਬਾਅਦ ਸਿੱਖ ਜਥੇਬੰਦੀਆਂ ਵਿੱਚ ਰੋਸ ਪੈਦਾ ਹੋ ਗਿਆ ਸੀ। ਨਿਹੰਗ ਜਥੇਬੰਦੀਆਂ ਨੇ ਪਹਿਲਾਂ ਹਿਮਾਚਲ ਪ੍ਰਦੇਸ਼ ਪ੍ਰਸ਼ਾਸਨ ਨੂੰ ਨਵਦੀਪ ਸਿੰਘ ਦੀ ਰਿਹਾਈ ਲਈ ਅਪੀਲ ਕੀਤੀ ਸੀ, ਪਰ ਕੋਈ ਹੱਲ ਨਾ ਨਿਕਲਣ ’ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਗਰਾਂ ਮੋੜਾ ਟੋਲ ਪਲਾਜ਼ਾ ’ਤੇ ਧਰਨਾ ਸ਼ੁਰੂ ਕਰ ਦਿੱਤਾ।


ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਨਵਦੀਪ ਸਿੰਘ ਨੂੰ ਰਿਹਾਅ ਨਹੀਂ ਕੀਤਾ ਜਾਂਦਾ, ਧਰਨਾ ਜਾਰੀ ਰਹੇਗਾ। ਮੌਕੇ ’ਤੇ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ ਮੁੱਖ ਅਫਸਰ ਇੰਸਪੈਕਟਰ ਰਾਹੁਲ ਸ਼ਰਮਾ ਪੁਲਿਸ ਟੀਮ ਸਮੇਤ ਪਹੁੰਚੇ ਅਤੇ ਨਿਹੰਗ ਜਥੇਬੰਦੀਆਂ ਨਾਲ ਗੱਲਬਾਤ ਕਰਕੇ ਮਾਮਲਾ ਸੁਲਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਧਰਨੇ ਕਾਰਨ ਹਾਈਵੇ ਦੇ ਦੋਵੇਂ ਪਾਸਿਆਂ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਹਨ, ਜਿਸ ਨਾਲ ਰਾਹਗੀਰਾਂ ਅਤੇ ਸੈਲਾਨੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਐਂਬੂਲੈਂਸਾਂ ਅਤੇ ਇਲਾਜ ਲਈ ਜਾ ਰਹੇ ਮਰੀਜ਼ਾਂ ਨੂੰ ਦਸਤਾਵੇਜ਼ ਦਿਖਾਉਣ ਤੋਂ ਬਾਅਦ ਲੰਘਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ। ਹਿਮਾਚਲ ਪ੍ਰਸ਼ਾਸਨ ਵੱਲੋਂ ਆਵਾਜਾਈ ਨੂੰ ਬਦਲਵੇਂ ਰਸਤਿਆਂ ਰਾਹੀਂ ਮੋੜਿਆ ਜਾ ਰਿਹਾ ਹੈ।

Nihang Organizations Shut Down The Gara Moda Toll Plaza To Demand The Release Of Navdeep Singh


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App