ਪਾਣੀ ਦੀ ਵਾਰੀ ਦੇ ਵਿਵਾਦ ਨੇ ਲਿਆ ਖੂਨੀ ਰੂਪ, ਭਤੀਜੇ ਦਾ ਕਤਲ; ਚਾਚਾ ਗ੍ਰਿਫ਼ਤਾਰ

24/07/2026 | Public Times Bureau | Panjab

ਜ਼ਿਲ੍ਹੇ ਦੇ ਪਿੰਡ ਢਿੱਖ ਵਿੱਚ ਖੇਤਾਂ ਦੀ ਸਿੰਜਾਈ ਲਈ ਪਾਣੀ ਦੀ ਵਾਰੀ ਨੂੰ ਲੈ ਕੇ ਚੱਲ ਰਿਹਾ ਪਰਿਵਾਰਕ ਵਿਵਾਦ ਖੂਨੀ ਝੜਪ ਵਿੱਚ ਬਦਲ ਗਿਆ। ਘਟਨਾ ਦੌਰਾਨ 24 ਸਾਲਾ ਆਕਾਸ਼ਦੀਪ ਸਿੰਘ ਦੀ ਕਥਿਤ ਤੌਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਹੱਤਿਆ ਕਰ ਦਿੱਤੀ ਗਈ, ਜਦਕਿ ਉਸ ਦੇ ਪਿਤਾ ਹਰਮੰਦਰ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਪੁਲਿਸ ਮੁਤਾਬਕ, ਹਰਮੰਦਰ ਸਿੰਘ ਅਤੇ ਉਸ ਦੇ ਛੋਟੇ ਭਰਾ ਕੁਲਵੰਤ ਸਿੰਘ ਵਿਚਕਾਰ ਜ਼ਮੀਨ ਦੀ ਵੰਡ ਅਤੇ ਪਾਣੀ ਦੀ ਵਾਰੀ ਨੂੰ ਲੈ ਕੇ ਲੰਬੇ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਸ਼ੁੱਕਰਵਾਰ ਸਵੇਰੇ ਖੇਤ ਵਿੱਚ ਪਾਣੀ ਲਾਉਣ ਦੌਰਾਨ ਹੋਈ ਤਕਰਾਰ ਹਿੰਸਕ ਝੜਪ ਵਿੱਚ ਤਬਦੀਲ ਹੋ ਗਈ। ਮ੍ਰਿਤਕ ਦੇ ਪਰਿਵਾਰ ਨੇ ਦੋਸ਼ ਲਗਾਇਆ ਹੈ ਕਿ ਕੁਲਵੰਤ ਸਿੰਘ, ਮਨਜੀਤ ਕੌਰ ਅਤੇ ਰੂਪਚੰਦ ਨੇ ਮਿਲ ਕੇ ਆਕਾਸ਼ਦੀਪ ਸਿੰਘ 'ਤੇ ਹਥਿਆਰਾਂ ਨਾਲ ਹਮਲਾ ਕੀਤਾ।


ਪੁੱਤਰ ਨੂੰ ਬਚਾਉਣ ਲਈ ਅੱਗੇ ਆਏ ਹਰਮੰਦਰ ਸਿੰਘ ਵੀ ਹਮਲੇ ਵਿੱਚ ਜ਼ਖ਼ਮੀ ਹੋ ਗਏ। ਦੋਵਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਆਕਾਸ਼ਦੀਪ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਥਾਣਾ ਬਾਲਿਆਂਵਾਲੀ ਪੁਲਿਸ ਨੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਕੁਲਵੰਤ ਸਿੰਘ, ਮਨਜੀਤ ਕੌਰ ਅਤੇ ਰੂਪਚੰਦ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਮੁੱਖ ਦੋਸ਼ੀ ਕੁਲਵੰਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਬਾਕੀ ਦੋ ਮੁਲਜ਼ਮਾਂ ਦੀ ਭਾਲ ਜਾਰੀ ਹੈ। ਡੀਐੱਸਪੀ ਮੌੜ ਜਸਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਜਾਰੀ ਹੈ।

Dispute Over Water Turn Turns Bloody Nephew Murdered Uncle Arrested


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App