ਸ਼ਹਿਰ ਵਿੱਚ 24 ਘੰਟਿਆਂ ਤੋਂ ਬਿਜਲੀ ਸਪਲਾਈ ਠੱਪ ਰਹਿਣ ਕਾਰਨ ਲੋਕਾਂ ਦਾ ਗੁੱਸਾ ਸੜਕਾਂ ’ਤੇ ਆ ਗਿਆ। ਟੀਵੀ ਟਾਵਰ ਨੇੜੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਸਥਾਨਕ ਲੋਕਾਂ ਨੇ ਬਿਜਲੀ ਵਿਭਾਗ ਖ਼ਿਲਾਫ਼ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ ਅਤੇ ਮੁੱਖ ਸੜਕ ’ਤੇ ਧਰਨਾ ਦੇ ਕੇ ਆਵਾਜਾਈ ਪ੍ਰਭਾਵਿਤ ਕਰ ਦਿੱਤੀ। ਪ੍ਰਦਰਸ਼ਨਕਾਰੀਆਂ ਦਾ ਦੋਸ਼ ਹੈ ਕਿ ਇਲਾਕੇ ਵਿੱਚ ਬਿਜਲੀ ਫ਼ਾਲਟ ਆਉਣ ਤੋਂ ਬਾਅਦ ਵਿਭਾਗ ਨੂੰ ਕਈ ਵਾਰ ਸ਼ਿਕਾਇਤ ਕੀਤੀ ਗਈ, ਪਰ ਸਮੇਂ ਸਿਰ ਕੋਈ ਹੱਲ ਨਹੀਂ ਕੀਤਾ ਗਿਆ। ਇੱਕ ਦਿਨ ਬੀਤ ਜਾਣ ਦੇ ਬਾਵਜੂਦ ਬਿਜਲੀ ਸਪਲਾਈ ਬਹਾਲ ਨਾ ਹੋਣ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਲੋਕਾਂ ਮੁਤਾਬਕ ਭਿਆਨਕ ਗਰਮੀ ਅਤੇ ਹੁੰਮਸ ਵਿੱਚ ਬਿਜਲੀ ਨਾ ਹੋਣ ਕਾਰਨ ਬਜ਼ੁਰਗਾਂ, ਬੱਚਿਆਂ ਅਤੇ ਬਿਮਾਰ ਲੋਕਾਂ ਨੂੰ ਸਭ ਤੋਂ ਵੱਧ ਦਿੱਕਤਾਂ ਆ ਰਹੀਆਂ ਹਨ। ਇਸ ਤੋਂ ਇਲਾਵਾ ਪੀਣ ਵਾਲੇ ਪਾਣੀ ਦੀ ਸਪਲਾਈ ਅਤੇ ਰੋਜ਼ਾਨਾ ਦੇ ਕੰਮ ਵੀ ਪ੍ਰਭਾਵਿਤ ਹੋਏ ਹਨ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਇਆ ਕਿ ਅਧਿਕਾਰੀਆਂ ਵੱਲੋਂ ਸਿਰਫ਼ ਫ਼ਾਲਟ ਠੀਕ ਕਰਨ ਦਾ ਭਰੋਸਾ ਦਿੱਤਾ ਜਾਂਦਾ ਰਿਹਾ, ਪਰ ਜ਼ਮੀਨੀ ਪੱਧਰ ’ਤੇ ਕੋਈ ਕਾਰਵਾਈ ਨਹੀਂ ਹੋਈ। ਲੋਕਾਂ ਦਾ ਕਹਿਣਾ ਹੈ ਕਿ ਤਕਨੀਕੀ ਕਰਮਚਾਰੀਆਂ ਦੀ ਹੜਤਾਲ ਕਾਰਨ ਫ਼ਾਲਟ ਠੀਕ ਕਰਨ ਵਿੱਚ ਹੋਰ ਦੇਰੀ ਹੋ ਰਹੀ ਹੈ।
Residents In Jalandhar Staged A Protest And Blocked Tv Tower Road After A 24 hour Power Outage
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)