ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ ’ਤੇ ਜੈਂਤੀਪੁਰ ਨੇੜੇ ਸੋਮਵਾਰ ਸਵੇਰੇ ਇੱਕ ਤੇਜ਼ ਰਫ਼ਤਾਰ ਵਰਨਾ ਕਾਰ ਨੇ ਦੋ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਸੜਕ ਸੁਰੱਖਿਆ ਫੋਰਸ ਦੇ ਏਐੱਸਆਈ ਗੁਰਜੀਤ ਸਿੰਘ, ਕਾਂਸਟੇਬਲ ਰਵਿੰਦਰ ਸਿੰਘ ਅਤੇ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਵਰਨਾ ਕਾਰ ਬਟਾਲਾ ਵੱਲੋਂ ਅੰਮ੍ਰਿਤਸਰ ਜਾ ਰਹੀ ਸੀ। ਜੈਂਤੀਪੁਰ ਨੇੜੇ ਇੱਕ ਪੈਟਰੋਲ ਪੰਪ ਕੋਲ ਕਾਰ ਨੇ ਦੋ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰ ਦਿੱਤੀ।
ਹਾਦਸੇ ਵਿੱਚ ਦਿਲਜੀਤ ਸਿੰਘ ਪੁੱਤਰ ਹਰਭਜਨ ਸਿੰਘ, ਵਾਸੀ ਪਿੰਡ ਚਾਚੋਵਾਲੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੂਜੇ ਜ਼ਖ਼ਮੀ ਨੌਜਵਾਨ ਨੂੰ ਪਰਿਵਾਰਕ ਮੈਂਬਰਾਂ ਵੱਲੋਂ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਸੂਚਨਾ ਮਿਲਣ ’ਤੇ ਸੜਕ ਸੁਰੱਖਿਆ ਫੋਰਸ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਹਾਦਸਾਗ੍ਰਸਤ ਵਾਹਨਾਂ ਨੂੰ ਸੜਕ ਤੋਂ ਹਟਾ ਕੇ ਆਵਾਜਾਈ ਬਹਾਲ ਕਰਵਾਈ। ਪੁਲਿਸ ਚੌਂਕੀ ਸ਼ੇਖੂਪੁਰ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Horrific Road Accident On Amritsar pathankot Highway One Youth Killed One Critically Injured
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)