ਮੁਹਾਲੀ ਦੇ ਟੀਡੀਆਈ ਸਿਟੀ ਵਿੱਚ ਏਟੀਐੱਮ ਦੇ ਏਸੀ ਦੀ ਮੁਰੰਮਤ ਕਰਦੇ ਸਮੇਂ ਬਿਜਲੀ ਦਾ ਕਰੰਟ ਲੱਗਣ ਕਾਰਨ 21 ਸਾਲਾ ਏਸੀ ਮਕੈਨਿਕ ਹਰਮਨਜੋਤ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਨੇੜਲੇ ਪਿੰਡ ਖਿਜ਼ਰਾਬਾਦ ਦਾ ਰਹਿਣ ਵਾਲਾ ਸੀ। ਜਾਣਕਾਰੀ ਅਨੁਸਾਰ ਹਰਮਨਜੋਤ ਸਿੰਘ ਨੂੰ ਸੋਮਵਾਰ ਨੂੰ ਇੱਕ ਨਿੱਜੀ ਬੈਂਕ ਦੇ ਏਟੀਐੱਮ ਵਿੱਚ ਲੱਗੇ ਏਸੀ ਦੀ ਖ਼ਰਾਬੀ ਠੀਕ ਕਰਨ ਲਈ ਬੁਲਾਇਆ ਗਿਆ ਸੀ। ਮੁਰੰਮਤ ਦੌਰਾਨ ਉਹ ਹਾਈ ਵੋਲਟੇਜ ਕਰੰਟ ਦੀ ਲਪੇਟ ਵਿੱਚ ਆ ਗਿਆ ਅਤੇ ਗੰਭੀਰ ਰੂਪ ਵਿੱਚ ਝੁਲਸਣ ਤੋਂ ਬਾਅਦ ਮੌਕੇ 'ਤੇ ਡਿੱਗ ਪਿਆ।
ਸਾਥੀਆਂ ਅਤੇ ਆਸ-ਪਾਸ ਦੇ ਲੋਕਾਂ ਨੇ ਉਸ ਨੂੰ ਤੁਰੰਤ ਫੇਜ਼-6 ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਤੋਂ ਬਾਅਦ ਪਰਿਵਾਰ ਵਿੱਚ ਸੋਗ ਦਾ ਮਾਹੌਲ ਛਾ ਗਿਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਰਖਵਾ ਦਿੱਤਾ ਹੈ। ਪੁਲਿਸ ਅਨੁਸਾਰ ਮੌਤ ਦੇ ਸਹੀ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਲੱਗੇਗਾ। ਇਸ ਦੇ ਨਾਲ ਹੀ ਕੰਮ ਵਾਲੀ ਥਾਂ 'ਤੇ ਬਿਜਲੀ ਸੁਰੱਖਿਆ ਨਿਯਮਾਂ ਦੀ ਪਾਲਣਾ ਹੋਈ ਸੀ ਜਾਂ ਨਹੀਂ, ਇਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
Dashmesh Darbar Gurdwara Sahib In Virginia Australia Engulfed In Flames Wave Of Grief In The Sikh Community
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)