ਸਾਹਨੇਵਾਲ 'ਚ ਤੇਜ਼ ਰਫ਼ਤਾਰ ਵਾਹਨ ਦੀ ਟੱਕਰ ਨਾਲ 26 ਸਾਲਾ ਨੌਜਵਾਨ ਦੀ ਮੌਤ

28/07/2026 | Public Times Bureau | Panjab

ਲੁਧਿਆਣਾ ਦੇ ਸਾਹਨੇਵਾਲ ਇਲਾਕੇ ਵਿੱਚ ਦੇਰ ਰਾਤ ਹੋਏ ਸੜਕ ਹਾਦਸੇ ਵਿੱਚ 26 ਸਾਲਾ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਤੇਜ਼ ਰਫ਼ਤਾਰ ਵਾਹਨ ਦੀ ਟੱਕਰ ਤੋਂ ਬਾਅਦ ਚਾਲਕ ਵਾਹਨ ਸਮੇਤ ਫ਼ਰਾਰ ਹੋ ਗਿਆ। ਮ੍ਰਿਤਕ ਦੀ ਪਛਾਣ ਸਰਬਣ ਕੁਮਾਰ ਵਾਸੀ ਢੰਡਾਰੀ ਖੁਰਦ ਵਜੋਂ ਹੋਈ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਉਸ ਦੇ ਭਰਾ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਸਰਬਣ ਰਾਮਗੜ੍ਹ ਰੋਡ ਨੇੜੇ ਰਹਿੰਦਾ ਸੀ। ਦੇਰ ਰਾਤ ਉਹ ਪਿੰਡ ਪਵਾ ਦੇ ਸੂਏ ਤੋਂ ਅੱਗੇ ਸਰਵਿਸ ਲਾਈਨ ਰਾਹੀਂ ਜਾ ਰਿਹਾ ਸੀ, ਜਦੋਂ ਇੱਕ ਤੇਜ਼ ਰਫ਼ਤਾਰ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ ਸਰਬਣ ਕੁਮਾਰ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ। ਸੂਚਨਾ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕੀਤੀ। ਥਾਣਾ ਸਾਹਨੇਵਾਲ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਹਾਦਸੇ ਵਾਲੀ ਥਾਂ ਤੋਂ ਸਬੂਤ ਇਕੱਠੇ ਕਰਕੇ ਫ਼ਰਾਰ ਚਾਲਕ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਜਾਂਚ ਕਰ ਰਹੀ ਹੈ।

26 year old Man Killed After Being Hit By A Speeding Vehicle In Sahnewal


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App