ਬੜੌਦੀ ਨੌਜਵਾਨ ਦੀ ਮੌਤ ਮਾਮਲੇ 'ਚ ਸਹੁਰਾ ਪਰਿਵਾਰ ਖ਼ਿਲਾਫ਼ ਕਾਰਵਾਈ ਦੀ ਮੰਗ, ਸੜਕ ਜਾਮ ਤੋਂ ਬਾਅਦ ਕੇਸ ਦਰਜ

28/07/2026 | Public Times Bureau | Panjab

ਨੇੜਲੇ ਪਿੰਡ ਬੜੌਦੀ ਦੇ ਨੌਜਵਾਨ ਅਵਜੀਤ ਸਿੰਘ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਤੋਂ ਬਾਅਦ ਪਰਿਵਾਰ ਵੱਲੋਂ ਸਹੁਰਾ ਪਰਿਵਾਰ 'ਤੇ ਮਾਨਸਿਕ ਤਸ਼ੱਦਦ ਅਤੇ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਲਗਾਏ ਗਏ ਹਨ। ਕਾਰਵਾਈ ਦੀ ਮੰਗ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਕੁਰਾਲੀ-ਚੰਡੀਗੜ੍ਹ ਸਿਸਵਾਂ ਮਾਰਗ 'ਤੇ ਕਰੀਬ 4-5 ਘੰਟਿਆਂ ਤੱਕ ਧਰਨਾ ਲਗਾ ਕੇ ਆਵਾਜਾਈ ਰੋਕੀ। ਮ੍ਰਿਤਕ ਦੇ ਪਰਿਵਾਰ ਨੇ ਦੋਸ਼ ਲਗਾਇਆ ਕਿ ਅਵਜੀਤ ਸਿੰਘ ਅਤੇ ਉਸ ਦੇ ਸਹੁਰਾ ਪਰਿਵਾਰ ਵਿਚਕਾਰ ਪਿਛਲੇ ਚਾਰ ਸਾਲਾਂ ਤੋਂ ਕਾਨੂੰਨੀ ਵਿਵਾਦ ਚੱਲ ਰਿਹਾ ਸੀ। ਪਰਿਵਾਰ ਮੁਤਾਬਕ ਇਸ ਦੌਰਾਨ ਉਸ ਨੂੰ ਲਗਾਤਾਰ ਮਾਨਸਿਕ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ, ਜਿਸ ਕਾਰਨ ਉਹ ਤਣਾਅ ਵਿੱਚ ਰਹਿੰਦਾ ਸੀ।

ਪਰਿਵਾਰ ਨੇ ਪੁਲਿਸ ਤੋਂ ਮੰਗ ਕੀਤੀ ਕਿ ਮ੍ਰਿਤਕ ਦੀ ਪਤਨੀ, ਸੱਸ, ਦੋ ਸਾਲਿਆਂ ਅਤੇ ਹੋਰ ਸਬੰਧਤ ਵਿਅਕਤੀਆਂ ਖ਼ਿਲਾਫ਼ ਖ਼ੁਦਕੁਸ਼ੀ ਲਈ ਉਕਸਾਉਣ ਦੇ ਦੋਸ਼ਾਂ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇ। ਪੁਲਿਸ ਵੱਲੋਂ ਮਾਮਲਾ ਦਰਜ ਕੀਤੇ ਜਾਣ ਤੋਂ ਬਾਅਦ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਧਰਨਾ ਖ਼ਤਮ ਕਰ ਦਿੱਤਾ। ਪੁਲਿਸ ਅਨੁਸਾਰ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਜਾਂਚ ਵਿੱਚ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

Demand For Action Against In laws In Baraodi Youth s Death Case Case Registered After Road Jam


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App