ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਮਾਮਲਿਆਂ ਅਤੇ ਬਹਿਬਲ ਕਲਾਂ ਗੋਲੀਕਾਂਡ ਸਮੇਤ ਹੋਰ ਮੁੱਦਿਆਂ ਨੂੰ ਲੈ ਕੇ ਵਾਰਿਸ ਪੰਜਾਬ ਦੇ ਦੇ ਕਾਰਕੁਨਾਂ ਨੇ ਅੱਜ ਮੁਹਾਲੀ ਤੋਂ ਚੰਡੀਗੜ੍ਹ ਵੱਲ ਕੂਚ ਕੀਤਾ। ਸੈਕਟਰ-45 ਨੇੜੇ ਯੂਟੀ ਪੁਲਿਸ ਨੇ ਬੈਰੀਕੇਡ ਲਗਾ ਕੇ ਪ੍ਰਦਰਸ਼ਨਕਾਰੀਆਂ ਨੂੰ ਰੋਕ ਦਿੱਤਾ, ਜਿਸ ਦੌਰਾਨ ਦੋਵਾਂ ਧਿਰਾਂ ਵਿਚਾਲੇ ਖਿੱਚ-ਧੂਹ ਹੋਈ। ਜਾਣਕਾਰੀ ਮੁਤਾਬਕ ਵਾਰਿਸ ਪੰਜਾਬ ਦੇ ਦੇ ਕਾਰਕੁਨ ਸਵੇਰੇ ਮੁਹਾਲੀ ਸਥਿਤ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਠੇ ਹੋਏ, ਜਿੱਥੇ ਬੰਦੀ ਸਿੰਘਾਂ ਅਤੇ ਪੰਜਾਬ ਨਾਲ ਜੁੜੇ ਹੋਰ ਮੁੱਦਿਆਂ ’ਤੇ ਚਰਚਾ ਤੋਂ ਬਾਅਦ ਉਨ੍ਹਾਂ ਚੰਡੀਗੜ੍ਹ ਵੱਲ ਮਾਰਚ ਕੀਤਾ।
ਪ੍ਰਦਰਸ਼ਨਕਾਰੀਆਂ ਨੇ ਪੁਲਿਸ ਬੈਰੀਕੇਡ ਤੋੜ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਵੱਲ ਵਧਣ ਦੀ ਕੋਸ਼ਿਸ਼ ਕੀਤੀ। ਇਸ ’ਤੇ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਲਈ ਜਲ ਤੋਪਾਂ ਦੀ ਵਰਤੋਂ ਕੀਤੀ। ਵਾਰਿਸ ਪੰਜਾਬ ਦੇ ਦੇ ਆਗੂਆਂ ਨੇ ਦੋਸ਼ ਲਗਾਇਆ ਕਿ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਕਈ ਸਿੱਖ ਕੈਦੀਆਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਅਤੇ ਹੋਰ ਸਿਆਸੀ ਤੇ ਸਮਾਜਿਕ ਮੁੱਦੇ ਵੀ ਉਠਾਏ। ਪ੍ਰਦਰਸ਼ਨ ਦੌਰਾਨ ਕੁਝ ਕਾਰਕੁਨ ਵਾਟਰ ਕੈਨਨ ਵਾਹਨ ’ਤੇ ਚੜ੍ਹ ਗਏ। ਇਸ ਝੜਪ ਵਿੱਚ ਕੁਝ ਪ੍ਰਦਰਸ਼ਨਕਾਰੀਆਂ ਦੇ ਜ਼ਖ਼ਮੀ ਹੋਣ ਅਤੇ ਪੱਗਾਂ ਲੱਥਣ ਦੀ ਜਾਣਕਾਰੀ ਵੀ ਸਾਹਮਣੇ ਆਈ ਹੈ। ਹਾਲਾਂਕਿ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ।
Punjab s Heirs March To Chandigarh On The Issue Of Bandi Singhs Clash With Police
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)