ਹਲਕਾ ਗਿੱਲ ਦੇ ਪਿੰਡ ਰੁੜਕਾ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਝਟਕਾ ਲੱਗਿਆ ਹੈ। ਯੂਥ ਆਗੂ ਪ੍ਰਦੀਪ ਸਿੰਘ ਪੰਚ ਅਤੇ ਕਰਮ ਸਿੰਘ ਠੇਕੇਦਾਰ (ਸਾਬਕਾ ਪ੍ਰਧਾਨ, ਲੋਕ ਭਲਾਈ ਪਾਰਟੀ) ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ ਹੋ ਗਏ।
ਇਹ ਸ਼ਮੂਲੀਅਤ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸਿਵਾਲਿਕ ਦੀ ਅਗਵਾਈ ਹੇਠ ਹੋਈ। ਇਸ ਮੌਕੇ ਕਈ ਨੌਜਵਾਨ ਆਗੂਆਂ ਅਤੇ ਵਰਕਰਾਂ ਨੇ ਵੀ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਮੈਂਬਰਸ਼ਿਪ ਹਾਸਲ ਕੀਤੀ।
ਸ਼ਾਮਲ ਹੋਣ ਵਾਲਿਆਂ ਵਿੱਚ ਕੁਲਵੰਤ ਸਿੰਘ, ਗਗਨਦੀਪ ਸਿੰਘ, ਲਖਵੀਰ ਸਿੰਘ, ਮਨਵਿੰਦਰ ਸਿੰਘ, ਪਰਮਿੰਦਰ ਸਿੰਘ, ਗੁਰਵੀਰ ਸਿੰਘ, ਅਮਨਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਜੋਬਨਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਵਿੱਕੀ, ਸੁਖਰਾਜ ਸਿੰਘ, ਅਰਨਪ੍ਰੀਤ ਸਿੰਘ, ਚਤਰਪਾਲ ਸਿੰਘ ਪੰਚ, ਰੁਪਿੰਦਰ ਦੀਪ ਸਿੰਘ, ਦਵਿੰਦਰ ਸਿੰਘ, ਅਰਸ਼, ਰਣਵੀਰ ਸਿੰਘ, ਹਰਜਿੰਦਰ ਸਿੰਘ, ਸਾਹਿਲਪ੍ਰੀਤ ਸਿੰਘ, ਜਗਜੀਤ ਸਿੰਘ ਅਤੇ ਗਿੰਦਰ ਸਿੰਘ ਸ਼ਾਮਲ ਹਨ।
Setback For Akali Dal badal In Rurka Panch Pradeep Singh And Associates Join Akali Dal Waris Punjab
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)