ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਸਰਕਾਰੀ ਸਕੂਲਾਂ ਵਿੱਚ ਬਿਜਲੀ ਦੀ ਘਾਟ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਕਈ ਸਕੂਲਾਂ ਵਿੱਚ ਐਨਆਰਆਈਆਂ ਦੇ ਸਹਿਯੋਗ ਨਾਲ ਲਗਾਏ ਗਏ ਏਅਰ ਕੰਡੀਸ਼ਨਰ (ਏਸੀ) ਬਿਜਲੀ ਨਾ ਹੋਣ ਕਾਰਨ ਬੇਕਾਰ ਪਏ ਹਨ। ਉਨ੍ਹਾਂ ਨੇ ਸਰਕਾਰ ਤੋਂ ਸਕੂਲਾਂ ਵਿੱਚ ਬਿਜਲੀ ਦਾ ਪੱਕਾ ਪ੍ਰਬੰਧ ਕਰਨ ਦੀ ਮੰਗ ਕੀਤੀ।
ਪਠਾਣਮਾਜਰਾ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਮੁਖੀ ਅਤੇ ਅਧਿਆਪਕ ਵੱਧ ਬਿਜਲੀ ਬਿੱਲ ਦੇ ਡਰ ਕਾਰਨ ਏਸੀ ਚਲਾਉਣ ਤੋਂ ਹਿਚਕਚਾਉਂਦੇ ਹਨ। ਉਨ੍ਹਾਂ ਨੇ ਦੱਸਿਆ ਕਿ ਪਿਛਲੇ ਸੈਸ਼ਨ ਦੌਰਾਨ ਸਕੂਲਾਂ ਵਿੱਚ ਸੋਲਰ ਪਲਾਂਟ ਲਗਾਉਣ ਦਾ ਭਰੋਸਾ ਦਿੱਤਾ ਗਿਆ ਸੀ, ਪਰ ਅਜੇ ਤੱਕ ਇਸ ਦਿਸ਼ਾ ਵਿੱਚ ਕੋਈ ਢੁਕਵੀਂ ਪ੍ਰਗਤੀ ਨਹੀਂ ਹੋਈ। ਜਵਾਬ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੇਡਾ ਰਾਹੀਂ ਸਰਕਾਰੀ ਅਤੇ ਨਿੱਜੀ ਇਮਾਰਤਾਂ, ਸਮੇਤ ਸਕੂਲਾਂ ਵਿੱਚ ਸੋਲਰ ਸਿਸਟਮ ਲਗਾਉਣ ਲਈ ਸਰਕਾਰ ਤਿਆਰ ਹੈ।
ਇਸ ਮੌਕੇ ਬਿਜਲੀ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਨੇ ਸਦਨ ਨੂੰ ਭਰੋਸਾ ਦਿਵਾਇਆ ਕਿ ਬਿਜਲੀ ਬਿੱਲ ਬਕਾਇਆ ਹੋਣ ਦੇ ਬਾਵਜੂਦ ਕਿਸੇ ਵੀ ਸਰਕਾਰੀ ਸਕੂਲ ਦਾ ਬਿਜਲੀ ਕੁਨੈਕਸ਼ਨ ਨਹੀਂ ਕੱਟਿਆ ਜਾਵੇਗਾ ਅਤੇ ਇਸ ਸਬੰਧੀ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
The Issue Of Electricity And Solar Power Arrangements In Government Schools Resonated In The Legislative Assembly
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)