ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਡੀਸੀ ਦਫ਼ਤਰ ਐਸਏਐਸ ਨਗਰ ਦੀ ਆਰਆਈਏ ਸ਼ਾਖਾ ਵਿੱਚ ਤਾਇਨਾਤ ਸੀਨੀਅਰ ਸਹਾਇਕ ਭੁਪਿੰਦਰ ਕੌਰ ਨੂੰ ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਮੁਤਾਬਕ ਮੁਲਜ਼ਮ ਖ਼ਿਲਾਫ਼ ਪਿੰਡ ਚਿਤ, ਤਹਿਸੀਲ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਾਸੀ ਵਿਅਕਤੀ ਨੇ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤ ਅਨੁਸਾਰ ਭੁਪਿੰਦਰ ਕੌਰ ਨੇ ਸਕਾਈ ਰੌਕ ਵੈਲਫੇਅਰ ਸੁਸਾਇਟੀ, ਸੈਕਟਰ 111/112 ਮੋਹਾਲੀ ਵਿੱਚ ਨਿਲਾਮੀ ਪਲਾਟ ਦਿਵਾਉਣ ਦੇ ਬਦਲੇ 8 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।
ਸ਼ਿਕਾਇਤਕਰਤਾ ਨੇ ਰਿਸ਼ਵਤ ਦੇਣ ਤੋਂ ਇਨਕਾਰ ਕਰਦਿਆਂ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ-1 ਐਸਏਐਸ ਨਗਰ ਕੋਲ ਪਹੁੰਚ ਕੀਤੀ। ਇਸ ਤੋਂ ਬਾਅਦ ਵਿਜੀਲੈਂਸ ਟੀਮ ਨੇ ਕਾਰਵਾਈ ਕਰਦਿਆਂ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਮੁਲਜ਼ਮ ਨੂੰ ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਕਾਬੂ ਕਰ ਲਿਆ। ਇਸ ਮਾਮਲੇ ਵਿੱਚ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਥਾਣਾ ਐਸਏਐਸ ਨਗਰ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਵਿਜੀਲੈਂਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Senior Assistant At Mohali Dc Office Arrested While Accepting A Bribe Of One Lakh Rupees
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)