ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 24 ਜੁਲਾਈ ਨੂੰ ਸ਼ੁਰੂ ਹੋਇਆ ‘ਮੀਰੀ ਪੀਰੀ ਖ਼ਾਲਸਾ ਮਾਰਚ’ ਦਾ ਪਹਿਲਾ ਪੜਾਅ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਖ਼ਾਲਸਾਈ ਜਾਹੋ-ਜਲਾਲ ਅਤੇ ਵੱਡੀ ਗਿਣਤੀ ਵਿੱਚ ਸੰਗਤ ਦੀ ਸ਼ਮੂਲੀਅਤ ਨਾਲ ਸੰਪੰਨ ਹੋ ਗਿਆ। ਮਾਰਚ ਦੇ ਦਮਦਮਾ ਸਾਹਿਬ ਪਹੁੰਚਣ 'ਤੇ ਸੰਗਤ ਵੱਲੋਂ ਆਤਿਸ਼ਬਾਜ਼ੀ ਕਰਕੇ ਸਵਾਗਤ ਕੀਤਾ ਗਿਆ। ਇਸ ਦੌਰਾਨ ਪੰਥਕ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲ ਪੰਥਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਹਿਯੋਗ ਦਿੱਤਾ ਗਿਆ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਗਰਮੀ ਅਤੇ ਮੀਂਹ ਦੇ ਬਾਵਜੂਦ ਲੋਕਾਂ ਨੇ ਮਾਰਚ ਵਿੱਚ ਉਤਸ਼ਾਹ ਨਾਲ ਸ਼ਮੂਲੀਅਤ ਕਰਕੇ ਆਪਣੀ ਸ਼ਰਧਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਮਾਰਚ ਦੌਰਾਨ ਪੰਜਾਬ ਦੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਸਿੱਖੀ ਪ੍ਰਚਾਰ ਦੇ ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜਨ, ਆਪਸੀ ਏਕਤਾ ਬਣਾਈ ਰੱਖਣ ਅਤੇ ਪੰਜਾਬ ਨਾਲ ਜੁੜੇ ਰਹਿਣ ਦਾ ਸੰਦੇਸ਼ ਦਿੱਤਾ ਗਿਆ। ਜਥੇਦਾਰ ਨੇ ਕਿਹਾ ਕਿ ਮਾਰਚ ਦੌਰਾਨ ਸਿੱਖ ਸੰਸਥਾਵਾਂ ਅਤੇ ਧਾਰਮਿਕ ਮਾਮਲਿਆਂ ਵਿੱਚ ਦਖ਼ਲ ਦੇਣ ਵਾਲੀਆਂ ਤਾਕਤਾਂ ਪ੍ਰਤੀ ਸੁਚੇਤ ਰਹਿਣ ਦਾ ਵੀ ਸੱਦਾ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਦੂਜਾ ਪੜਾਅ 23 ਅਗਸਤ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਲਈ ਸ਼ੁਰੂ ਹੋਵੇਗਾ।
The First Phase Of The miri Piri Khalsa March Concluded At Takht Sri Damdama Sahib
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)