ਪੰਜਾਬ ਦੀਆਂ ਸਮੂਹ ਜ਼ਿਲ੍ਹਾ ਅਤੇ ਸਬ-ਡਿਵੀਜ਼ਨ ਪੱਧਰੀ ਬਾਰ ਐਸੋਸੀਏਸ਼ਨਾਂ ਦੀਆਂ ਸਾਲਾਨਾ ਚੋਣਾਂ ਲਈ ਬਾਰ ਕੌਂਸਲ ਆਫ ਪੰਜਾਬ ਐਂਡ ਹਰਿਆਣਾ ਵੱਲੋਂ ਸੋਧਿਆ ਸ਼ੈਡਿਊਲ ਜਾਰੀ ਕਰ ਦਿੱਤਾ ਗਿਆ ਹੈ। ਸ਼ੈਡਿਊਲ ਮੁਤਾਬਕ ਚੋਣਾਂ ਲਈ ਮਤਦਾਨ ਅਤੇ ਵੋਟਾਂ ਦੀ ਗਿਣਤੀ 11 ਸਤੰਬਰ ਨੂੰ ਹੋਵੇਗੀ। ਇਸ ਦੇ ਨਾਲ ਹੀ ਜੁਆਇੰਟ ਐਕਸ਼ਨ ਕਮੇਟੀ ਨੇ ਚੋਣਾਂ ਨੂੰ ਮੁਲਤਵੀ ਕਰਕੇ ਦਸੰਬਰ ਵਿੱਚ ਕਰਵਾਉਣ ਦੀ ਮੰਗ ਕੀਤੀ ਹੈ। ਸ਼ੈਡਿਊਲ ਅਨੁਸਾਰ ਸਾਰੀਆਂ ਬਾਰ ਐਸੋਸੀਏਸ਼ਨਾਂ ਨੂੰ ਨਿਰਧਾਰਿਤ ਸਮੇਂ ਅੰਦਰ ਵੋਟਰ ਸੂਚੀਆਂ, ਚੰਦੇ ਅਤੇ ਹਲਫੀਆ ਬਿਆਨਾਂ ਸਮੇਤ ਹੋਰ ਚੋਣ ਪ੍ਰਕਿਰਿਆ ਮੁਕੰਮਲ ਕਰਨੀ ਹੋਵੇਗੀ। ਰਿਟਰਨਿੰਗ ਅਫਸਰਾਂ ਦੀ ਨਿਯੁਕਤੀ ਤੋਂ ਬਾਅਦ ਨਾਮਜ਼ਦਗੀ ਪੱਤਰ ਦਾਖਲ ਕਰਨ, ਪੜਤਾਲ ਅਤੇ ਕਾਗਜ਼ ਵਾਪਸ ਲੈਣ ਦੀਆਂ ਤਰੀਕਾਂ ਵੀ ਜਾਰੀ ਕੀਤੀਆਂ ਜਾਣਗੀਆਂ।
ਜੁਆਇੰਟ ਐਕਸ਼ਨ ਕਮੇਟੀ ਦਾ ਕਹਿਣਾ ਹੈ ਕਿ ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਦੇ ਮੁੱਦੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੇ ਵਕੀਲਾਂ ਵੱਲੋਂ ਲੰਬੇ ਸਮੇਂ ਤੱਕ ਸੰਘਰਸ਼ ਕੀਤਾ ਗਿਆ। ਚੀਫ ਜਸਟਿਸ ਵੱਲੋਂ 30 ਸਤੰਬਰ ਤੱਕ ਮਸਲੇ ਦੇ ਹੱਲ ਦਾ ਭਰੋਸਾ ਮਿਲਣ ਤੋਂ ਬਾਅਦ ਸੰਘਰਸ਼ ਵਾਪਸ ਲਿਆ ਗਿਆ। ਕਮੇਟੀ ਮੁਤਾਬਕ ਇਸ ਤੋਂ ਤੁਰੰਤ ਬਾਅਦ ਚੋਣ ਪ੍ਰਕਿਰਿਆ ਸ਼ੁਰੂ ਕਰਨਾ ਵਿਹਾਰਕ ਨਹੀਂ ਹੈ। ਇਸੇ ਮੰਗ ਨੂੰ ਲੈ ਕੇ ਪੰਜਾਬ ਦੀਆਂ ਕਈ ਜ਼ਿਲ੍ਹਾ ਬਾਰ ਐਸੋਸੀਏਸ਼ਨਾਂ ਵੱਲੋਂ ਬਾਰ ਕੌਂਸਲ ਆਫ ਇੰਡੀਆ ਨੂੰ ਪੱਤਰ ਭੇਜੇ ਜਾ ਰਹੇ ਹਨ। ਜ਼ਿਲ੍ਹਾ ਬਾਰ ਐਸੋਸੀਏਸ਼ਨ ਗੁਰਦਾਸਪੁਰ ਨੇ ਵੀ ਚੋਣਾਂ ਦਸੰਬਰ ਤੱਕ ਮੁਲਤਵੀ ਕਰਨ ਦੀ ਮੰਗ ਕੀਤੀ ਹੈ।
ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਰਾਜਪਾਲ ਸਿੰਘ, ਵਾਇਸ ਪ੍ਰਧਾਨ ਹਰਪਾਲ ਸਿੰਘ ਗਿੱਲ ਅਤੇ ਸਕੱਤਰ ਪਲਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦੀ ਨਵੀਂ ਚੁਣੀ ਟੀਮ ਦਾ ਗਠਨ ਹਾਲੇ ਨਹੀਂ ਹੋਇਆ ਅਤੇ ਐਡਹਾਕ ਕਮੇਟੀ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 30 ਸਤੰਬਰ ਤੱਕ ਐੱਲਏਡੀਸੀ ਸਿਸਟਮ ਸਬੰਧੀ ਹੱਲ ਲਈ ਮਿਲੇ ਸਮੇਂ ਦੌਰਾਨ ਮੌਜੂਦਾ ਬਾਰ ਐਸੋਸੀਏਸ਼ਨਾਂ ਦੇ ਅਹੁਦੇਦਾਰਾਂ ਵਿਚਕਾਰ ਤਾਲਮੇਲ ਬਣਾਈ ਰੱਖਣਾ ਜ਼ਰੂਰੀ ਹੈ। ਜੁਆਇੰਟ ਐਕਸ਼ਨ ਕਮੇਟੀ ਪਹਿਲਾਂ ਹੀ ਚੋਣਾਂ 10 ਅਕਤੂਬਰ 2026 ਤੋਂ ਬਾਅਦ ਕਰਵਾਉਣ ਦੀ ਮੰਗ ਕਰ ਚੁੱਕੀ ਹੈ। ਕਮੇਟੀ ਅਤੇ ਵੱਖ-ਵੱਖ ਬਾਰ ਐਸੋਸੀਏਸ਼ਨਾਂ ਵੱਲੋਂ ਦਸੰਬਰ ਵਿੱਚ ਚੋਣਾਂ ਕਰਵਾਉਣ ਨੂੰ ਵਧੇਰੇ ਉਚਿਤ ਦੱਸਿਆ ਜਾ ਰਿਹਾ ਹੈ।
Punjab Bar Association Elections On September 11 Joint Action Committee Demands Postponement
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)