ਸੁੰਦਰ ਨਗਰ ’ਚ 25 ਸਾਲਾ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

08/08/2026 | Public Times Bureau | Panjab

ਸੁਭਾਸ਼ ਨਗਰ ਨੇੜੇ ਸੁੰਦਰ ਨਗਰ ਇਲਾਕੇ ਵਿੱਚ ਦੇਰ ਰਾਤ 25 ਸਾਲਾ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਹਰਜਿੰਦਰ ਸਿੰਘ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰਦਿਆਂ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲਣੀ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਹਰਜਿੰਦਰ ਸਿੰਘ ਰਾਤ ਨੂੰ ਆਪਣੇ ਦੋਸਤ ਦੀ ਐਕਟਿਵਾ ਉਸ ਦੇ ਘਰ ਛੱਡਣ ਗਿਆ ਸੀ। ਇਸ ਦੌਰਾਨ ਕਾਰ ਵਿੱਚ ਸਵਾਰ 5-6 ਵਿਅਕਤੀਆਂ ਨੇ ਉਸ ਨੂੰ ਘੇਰ ਲਿਆ। ਪਹਿਲਾਂ ਉਸ ਨਾਲ ਕਥਿਤ ਤੌਰ ’ਤੇ ਕੁੱਟਮਾਰ ਕੀਤੀ ਗਈ ਅਤੇ ਇਸ ਤੋਂ ਬਾਅਦ ਗੋਲੀਆਂ ਚਲਾ ਦਿੱਤੀਆਂ ਗਈਆਂ। ਗੰਭੀਰ ਜ਼ਖ਼ਮੀ ਹਰਜਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਵਾਰਦਾਤ ਤੋਂ ਬਾਅਦ ਹਮਲਾਵਰ ਕਾਰ ਵਿੱਚ ਫਰਾਰ ਹੋ ਗਏ। ਗੋਲੀਬਾਰੀ ਦੀ ਆਵਾਜ਼ ਸੁਣ ਕੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਸੂਚਨਾ ਮਿਲਣ ’ਤੇ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਸਬੂਤ ਇਕੱਠੇ ਕਰਕੇ ਜਾਂਚ ਸ਼ੁਰੂ ਕੀਤੀ। ਪੁਲਿਸ ਨੂੰ ਮਿਲੀ ਸੀਸੀਟੀਵੀ ਫੁਟੇਜ ਵਿੱਚ ਇੱਕ ਵਿਅਕਤੀ ਵੱਲੋਂ ਹਰਜਿੰਦਰ ਸਿੰਘ ਨਾਲ ਕੁੱਟਮਾਰ ਕਰਦੇ ਹੋਏ ਦਿਖਾਈ ਦੇਣ ਦੀ ਗੱਲ ਸਾਹਮਣੇ ਆਈ ਹੈ। ਪੁਲਿਸ ਵੱਲੋਂ ਇਲਾਕੇ ਦੇ ਹੋਰ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ, ਤਾਂ ਜੋ ਕਾਰ ਵਿੱਚ ਫਰਾਰ ਹੋਏ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ। ਪਰਿਵਾਰਕ ਜਾਣਕਾਰੀ ਮੁਤਾਬਕ ਹਰਜਿੰਦਰ ਸਿੰਘ ਪਰਿਵਾਰ ਦਾ ਇਕਲੌਤਾ ਕਮਾਉਣ ਵਾਲਾ ਪੁੱਤ ਸੀ। ਉਸ ਦੇ ਪਿਤਾ ਆਟੋ ਚਲਾਉਂਦੇ ਹਨ, ਜਦਕਿ ਮਾਤਾ ਗ੍ਰਹਿਣੀ ਹੈ। ਪੁਲਿਸ ਮੁਤਾਬਕ ਹੱਤਿਆ ਦੇ ਕਾਰਨਾਂ ਅਤੇ ਮੁਲਜ਼ਮਾਂ ਦੀ ਪਛਾਣ ਲਈ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।

25 year old Man Shot Dead In Sundar Nagar


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App