ਫਿਰੋਜ਼ਪੁਰ ਕੈਂਟ ਦੀ ਖਟੀਕ ਮੰਡੀ ਵਿੱਚ ਇੱਕ ਬਜ਼ੁਰਗ ’ਤੇ ਘਰ ਵਿੱਚ ਦਾਖਲ ਹੋ ਕੇ ਜਾਨਲੇਵਾ ਹਮਲਾ ਕਰਨ ਦੇ ਦੋਸ਼ ਹੇਠ ਪੁਲਿਸ ਨੇ ਪੰਜ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਹਮਲੇ ਦਾ ਕਾਰਨ ਗਲੀ ਵਿੱਚ ਤੇਜ਼ ਰਫ਼ਤਾਰ ਨਾਲ ਮੋਟਰਸਾਈਕਲ ਚਲਾਉਣ ਤੋਂ ਰੋਕਣਾ ਦੱਸਿਆ ਜਾ ਰਿਹਾ ਹੈ। ਥਾਣਾ ਕੈਂਟ ਫਿਰੋਜ਼ਪੁਰ ਪੁਲਿਸ ਨੇ ਦਰਸ਼ਨ ਵਾਸੀ ਖਟੀਕ ਮੰਡੀ, ਬਿਲਡਿੰਗ ਨੰਬਰ 82 ਦੀ ਸ਼ਿਕਾਇਤ ’ਤੇ ਖੁਸ਼, ਉਸ ਦੇ ਭਰਾ ਅਤੇ ਤਿੰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰਦਿਆਂ ਅਗਲੀ ਕਾਰਵਾਈ ਆਰੰਭ ਦਿੱਤੀ ਹੈ।
Elderly Man Attacked After Stopping Someone From Riding A Motorcycle At High Speed Case Registered Against Five Individuals
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)