ਰੂਸ ਭੇਜਣ ਦੇ ਨਾਂ ’ਤੇ ਪੈਸਿਆਂ ਦਾ ਵਿਵਾਦ, ਨੌਜਵਾਨ ਨਾਲ ਕੁੱਟਮਾਰ

10/08/2026 | Public Times Bureau | Panjab

ਵਿਦੇਸ਼ ਭੇਜਣ ਦੇ ਨਾਂ ’ਤੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਢਕੌਲੀ ਵਿੱਚ ਇੱਕ ਨੌਜਵਾਨ ਨਾਲ ਕੁੱਟਮਾਰ ਕਰਨ ਅਤੇ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਢਕੌਲੀ ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਹਰਪ੍ਰੀਤ ਸਿੰਘ ਉਰਫ਼ ਹੈਪੀ ਵਾਸੀ ਢਕੌਲੀ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੀੜਤ ਨੇ ਪੁਲਿਸ ਨੂੰ ਦੱਸਿਆ ਕਿ ਹਰਪ੍ਰੀਤ ਸਿੰਘ ਨੇ ਉਸ ਨੂੰ ਕੰਮ ਲਈ ਰੂਸ ਭੇਜਿਆ ਸੀ, ਪਰ ਉੱਥੇ ਸਮਝੌਤੇ ਮੁਤਾਬਕ ਕੰਮ ਨਾ ਮਿਲਣ ਕਾਰਨ ਉਸ ਨੂੰ ਵਾਪਸ ਭਾਰਤ ਆਉਣਾ ਪਿਆ। ਵਾਪਸੀ ਤੋਂ ਬਾਅਦ ਉਸ ਨੇ ਆਪਣੇ ਪੈਸੇ ਵਾਪਸ ਮੰਗੇ, ਜਿਸ ਨੂੰ ਲੈ ਕੇ ਦੋਵਾਂ ਵਿਚਾਲੇ ਵਿਵਾਦ ਹੋ ਗਿਆ।

ਸ਼ਿਕਾਇਤ ਅਨੁਸਾਰ 3 ਅਗਸਤ ਨੂੰ ਪੈਸਿਆਂ ਦਾ ਮਾਮਲਾ ਸੁਲਝਾਉਣ ਲਈ ਉਸ ਨੂੰ ਢਕੌਲੀ ਸਥਿਤ ਕੌਂਸਲਰ ਲਵਲੀ ਦੇ ਦਫ਼ਤਰ ਬੁਲਾਇਆ ਗਿਆ ਸੀ। ਦੋਸ਼ ਹੈ ਕਿ ਗੱਲਬਾਤ ਦੌਰਾਨ ਪੈਸੇ ਵਾਪਸ ਕਰਨ ਤੋਂ ਇਨਕਾਰ ਕਰਨ ਮਗਰੋਂ ਬਹਿਸ ਵਧ ਗਈ ਅਤੇ ਹਰਪ੍ਰੀਤ ਸਿੰਘ ਨੇ ਨੌਜਵਾਨ ਦੀ ਕਥਿਤ ਤੌਰ ’ਤੇ ਕੁੱਟਮਾਰ ਕਰ ਦਿੱਤੀ। ਸੱਟਾਂ ਲੱਗਣ ਕਾਰਨ ਉਸ ਨੂੰ ਫੇਜ਼-6 ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਪੁਲਿਸ ਮੁਤਾਬਕ ਮੁਲਜ਼ਮ ਫਿਲਹਾਲ ਫ਼ਰਾਰ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਪੈਸਿਆਂ ਦੇ ਲੈਣ-ਦੇਣ ਅਤੇ ਕੁੱਟਮਾਰ ਨਾਲ ਜੁੜੇ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ।

Dispute Over Money In The Name Of Sending It To Russia Youth Beaten Up


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App