ਖਾਲਸਾ ਕਲੋਨੀ ਇਲਾਕੇ ਵਿੱਚ ਬੀਤੀ ਸ਼ਾਮ ਗੱਡੀ ਅੱਗੇ-ਪਿੱਛੇ ਕਰਨ ਨੂੰ ਲੈ ਕੇ ਹੋਈ ਮਾਮੂਲੀ ਤਕਰਾਰ ਦੌਰਾਨ ਕਿਰਚਾਂ ਨਾਲ ਕੀਤੇ ਹਮਲੇ ਵਿੱਚ ਕਰੀਬ 25 ਸਾਲਾ ਜਸ਼ਨ ਵਿਰਕ ਦੀ ਮੌਤ ਹੋ ਗਈ। ਉਸ ਨੂੰ ਬਚਾਉਣ ਲਈ ਵਿਚ ਆਇਆ ਬਲਦੇਵ ਸਿੰਘ ਵੀ ਜ਼ਖਮੀ ਹੋ ਗਿਆ, ਜਿਸ ਦਾ ਰਜਿੰਦਰਾ ਹਸਪਤਾਲ, ਪਟਿਆਲਾ ਵਿਖੇ ਇਲਾਜ ਚੱਲ ਰਿਹਾ ਹੈ।
ਜਾਣਕਾਰੀ ਮੁਤਾਬਕ, ਗੱਡੀ ਨੂੰ ਲੈ ਕੇ ਹੋਈ ਬਹਿਸ ਤੋਂ ਬਾਅਦ ਦੋ ਵਿਅਕਤੀਆਂ ਨੇ ਕਿਰਚਾਂ ਕੱਢ ਕੇ ਜਸ਼ਨ ਵਿਰਕ ’ਤੇ ਹਮਲਾ ਕਰ ਦਿੱਤਾ। ਹਮਲੇ ਦੌਰਾਨ ਉਸ ਨੂੰ ਗੰਭੀਰ ਸੱਟਾਂ ਲੱਗੀਆਂ। ਜਸ਼ਨ ਅਤੇ ਬਲਦੇਵ ਸਿੰਘ ਨੂੰ ਐਂਬੂਲੈਂਸ ਰਾਹੀਂ ਰਜਿੰਦਰਾ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਜਸ਼ਨ ਨੂੰ ਮ੍ਰਿਤਕ ਐਲਾਨ ਦਿੱਤਾ। ਬਲਦੇਵ ਸਿੰਘ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।
ਪੁਲਿਸ ਮੁਤਾਬਕ ਵਾਰਦਾਤ ਇਲਾਕੇ ਵਿੱਚ ਲੱਗੇ CCTV ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਪੁਲਿਸ ਨੇ ਫੁਟੇਜ ਕਬਜ਼ੇ ਵਿੱਚ ਲੈ ਕੇ ਮੁਲਜ਼ਮਾਂ ਦੀ ਪਛਾਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਸਨੌਰ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।
25 year old Youth Dies After Being Attacked With Daggers In Sanaur s Khalsa Colony
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)