ਵਿਦੇਸ਼ਾਂ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਅਣਅਧਿਕਾਰਤ ਛਪਾਈ ’ਤੇ ਸਖ਼ਤ ਕਾਰਵਾਈ: ਜਥੇਦਾਰ

12/08/2026 | Public Times Bureau | Panjab

ਵਿਦੇਸ਼ਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਅਣਅਧਿਕਾਰਤ ਛਪਾਈ ਅਤੇ ਪ੍ਰਕਾਸ਼ਨ ਕਰਨ ਵਾਲਿਆਂ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਗੱਲ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਮਰੀਕਾ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਧਿਕਾਰਤ ਕਮੇਟੀ ਦੇ ਕੋਆਰਡੀਨੇਟਰ ਤੇ ਮੈਂਬਰ ਸਵਿੰਦਰ ਸਿੰਘ ਨਾਲ ਮੁਲਾਕਾਤ ਦੌਰਾਨ ਕਹੀ।

ਮੀਟਿੰਗ ਦੌਰਾਨ ਅਮਰੀਕਾ ਦੇ ਸਿੱਖ ਭਾਈਚਾਰੇ ਅਤੇ ਉੱਥੋਂ ਦੇ ਗੁਰਦੁਆਰਿਆਂ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ’ਤੇ ਚਰਚਾ ਹੋਈ। ਇਸ ਦੌਰਾਨ ਕੁਝ ਵਿਅਕਤੀਆਂ ਵੱਲੋਂ ਚੀਨ ਅਤੇ ਹੋਰ ਦੇਸ਼ਾਂ ਤੋਂ ਪਾਵਨ ਸਰੂਪਾਂ ਦੀ ਅਣਅਧਿਕਾਰਤ ਛਪਾਈ ਕਰਵਾ ਕੇ ਸੰਗਤ ਨੂੰ ਮੁਹੱਈਆ ਕਰਵਾਉਣ ਦਾ ਮਾਮਲਾ ਵੀ ਵਿਚਾਰਿਆ ਗਿਆ।

ਜਥੇਦਾਰ ਨੇ ਕਿਹਾ ਕਿ ਵਿਦੇਸ਼ਾਂ ਤੋਂ ਪਾਵਨ ਸਰੂਪਾਂ ਦੀ ਅਣਅਧਿਕਾਰਤ ਛਪਾਈ ਦੇ ਮਾਮਲੇ ਪਹਿਲਾਂ ਵੀ ਸਾਹਮਣੇ ਆ ਚੁੱਕੇ ਹਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕਾਰਵਾਈ ਕੀਤੀ ਗਈ ਸੀ। ਹੁਣ ਅਮਰੀਕਾ ਅਤੇ ਬ੍ਰਿਟੇਨ ਵਿੱਚ ਵੀ ਅਜਿਹੀਆਂ ਗਤੀਵਿਧੀਆਂ ਦੀਆਂ ਰਿਪੋਰਟਾਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਇਹ ਵੀ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਗਲਤ ਜਾਂ ਗੁਮਰਾਹਕੁੰਨ ਜਾਣਕਾਰੀ ਭੇਜਣ ਵਾਲਿਆਂ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ। ਮੀਟਿੰਗ ਵਿੱਚ ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ, ਮੀਡੀਆ ਸਲਾਹਕਾਰ ਜਸਕਰਨ ਸਿੰਘ ਅਤੇ ਸਟਾਫ਼ ਮੈਂਬਰ ਹਰਜੋਧ ਸਿੰਘ ਮੌਜੂਦ ਸਨ।

Strict Action Against Unauthorized Printing Of Sacred Copies Of Sri Guru Granth Sahib Abroad Jathedar


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App