ਮੀਤ ਹੇਅਰ ਤੇ ਸੁਖਾਨੰਦ ਨੂੰ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਲਈ ਇੰਚਾਰਜ ਲਾਇਆ

12/08/2026 | Public Times Bureau | Panjab

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ (PUCSC) ਦੀਆਂ ਆਗਾਮੀ ਚੋਣਾਂ ਲਈ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਚੋਣ ਇੰਚਾਰਜ ਨਿਯੁਕਤ ਕੀਤਾ ਹੈ। ਦੋਵੇਂ ਆਗੂ ‘ਆਪ’ ਦੇ ਵਿਦਿਆਰਥੀ ਵਿੰਗ ਐਸੋਸੀਏਸ਼ਨ ਆਫ਼ ਸਟੂਡੈਂਟਸ ਫ਼ਾਰ ਆਲਟਰਨੇਟਿਵ ਪੋਲੀਟਿਕਸ (ASAP) ਲਈ ਜ਼ਿੰਮੇਵਾਰੀ ਸੰਭਾਲਣਗੇ।

ਪਾਰਟੀ ਨੇ ਪੰਜਾਬ ਯੂਨੀਵਰਸਿਟੀ ਵਿੱਚ ਹੋਣ ਵਾਲੀਆਂ ਵਿਦਿਆਰਥੀ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕਿਹਾ ਕਿ ਦੋਵਾਂ ਆਗੂਆਂ ਦੀ ਨਿਯੁਕਤੀ ਚੋਣ ਤਿਆਰੀਆਂ ਦੀ ਸ਼ੁਰੂਆਤ ਹੈ। ਉਨ੍ਹਾਂ ਮੁਤਾਬਕ ਚੋਣਾਂ ਅਗਲੇ ਮਹੀਨੇ ਹੋਣ ਦੀ ਉਮੀਦ ਹੈ।

ਸੁਖਾਨੰਦ ਨੇ ਦੱਸਿਆ ਕਿ ASAP ਦੀ ਸੂਬਾ ਟੀਮ ਨੇ ਸੀਨੀਅਰ ਅਤੇ ਪੁਰਾਣੇ ਅਹੁਦੇਦਾਰਾਂ ਨਾਲ ਵਿਦਿਆਰਥੀ ਚੋਣਾਂ ਸਬੰਧੀ ਵਿਸਥਾਰਤ ਮੀਟਿੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵਿੱਚ ਪਾਰਟੀ ਦੀ ਪਛਾਣ ਨੂੰ ਹੋਰ ਮਜ਼ਬੂਤ ਕਰਨ ਲਈ ਟੀਮ ਵੱਲੋਂ ਮਿਲ ਕੇ ਕੰਮ ਕੀਤਾ ਜਾਵੇਗਾ।

Meet Hayer And Sukhanand Appointed As In charges For The Panjab University Student Elections


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App