ਸ਼ੁੱਕਰਵਾਰ ਸਵੇਰੇ ਕਰੀਬ ਦੋ ਘੰਟੇ ਪਈ ਭਾਰੀ ਬਾਰਿਸ਼ ਕਾਰਨ ਪਠਾਨਕੋਟ ਸ਼ਹਿਰ ਦੇ ਕਈ ਮੁੱਖ ਬਾਜ਼ਾਰਾਂ, ਸੜਕਾਂ ਅਤੇ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ। ਕਈ ਥਾਵਾਂ ’ਤੇ ਇੱਕ ਤੋਂ ਦੋ ਫੁੱਟ ਤੱਕ ਪਾਣੀ ਖੜ੍ਹਾ ਹੋਣ ਕਾਰਨ ਆਵਾਜਾਈ ਅਤੇ ਆਮ ਜਨ-ਜੀਵਨ ਪ੍ਰਭਾਵਿਤ ਹੋਇਆ। ਗਾਂਧੀ ਚੌਕ, ਅੰਦਰੂਣ ਬਾਜ਼ਾਰ, ਓਲਡ ਸ਼ਾਹਪੁਰ ਰੋਡ, ਮੀਟ ਮਾਰਕੀਟ ਅਤੇ ਲਮੀਣੀ ਸਮੇਤ ਕਈ ਇਲਾਕਿਆਂ ਵਿੱਚ ਸੜਕਾਂ ਪਾਣੀ ਨਾਲ ਭਰ ਗਈਆਂ। ਪਾਣੀ ਦੁਕਾਨਾਂ ਅਤੇ ਘਰਾਂ ਦੇ ਅੱਗੇ ਤੱਕ ਪਹੁੰਚਣ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਪਾਣੀ ਭਰਨ ਦਾ ਸਭ ਤੋਂ ਵੱਧ ਅਸਰ ਆਵਾਜਾਈ ’ਤੇ ਪਿਆ। ਕਈ ਦੋਪਹੀਆ ਅਤੇ ਚਾਰਪਹੀਆ ਵਾਹਨ ਪਾਣੀ ਵਿੱਚ ਬੰਦ ਹੋ ਗਏ, ਜਦਕਿ ਲੋਕਾਂ ਨੂੰ ਵਾਹਨਾਂ ਨੂੰ ਧੱਕੇ ਲਗਾ ਕੇ ਸੜਕਾਂ ਤੋਂ ਬਾਹਰ ਕੱਢਣਾ ਪਿਆ। ਪੈਦਲ ਰਾਹਗੀਰਾਂ ਨੂੰ ਵੀ ਆਪਣੇ ਰਸਤੇ ਬਦਲਣੇ ਪਏ। ਸਥਾਨਕ ਵਸਨੀਕਾਂ ਅਤੇ ਦੁਕਾਨਦਾਰਾਂ ਵਿਨੈ, ਆਕਾਸ਼, ਅਸ਼ਵਨੀ, ਜਸਵਿੰਦਰ ਅਤੇ ਮਨਪ੍ਰੀਤ ਨੇ ਨਗਰ ਨਿਗਮ ਪ੍ਰਸ਼ਾਸਨ ’ਤੇ ਰੋਸ ਜਤਾਉਂਦਿਆਂ ਕਿਹਾ ਕਿ ਹਰ ਸਾਲ ਬਰਸਾਤ ਤੋਂ ਪਹਿਲਾਂ ਨਾਲਿਆਂ ਅਤੇ ਸੀਵਰੇਜ ਦੀ ਸਫ਼ਾਈ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਬਾਰਿਸ਼ ਦੌਰਾਨ ਹਾਲਾਤ ਵੱਖਰੀ ਤਸਵੀਰ ਪੇਸ਼ ਕਰਦੇ ਹਨ। ਉਨ੍ਹਾਂ ਮੁੱਖ ਨਿਕਾਸੀ ਨਾਲਿਆਂ ਅਤੇ ਸੀਵਰੇਜ ਲਾਈਨਾਂ ਦੀ ਸਮੇਂ ਸਿਰ ਡੂੰਘੀ ਸਫ਼ਾਈ ਦੀ ਮੰਗ ਕੀਤੀ।
ਬਾਰਿਸ਼ ਰੁਕਣ ਤੋਂ ਬਾਅਦ ਨਗਰ ਨਿਗਮ ਦੀਆਂ ਟੀਮਾਂ ਨੇ ਪੰਪਾਂ ਅਤੇ ਮੁਲਾਜ਼ਮਾਂ ਦੀ ਮਦਦ ਨਾਲ ਵੱਖ-ਵੱਖ ਥਾਵਾਂ ਤੋਂ ਪਾਣੀ ਕੱਢਣ ਦਾ ਕੰਮ ਸ਼ੁਰੂ ਕੀਤਾ। ਲੋਕਾਂ ਨੇ ਕਿਹਾ ਕਿ ਪਾਣੀ ਕੱਢਣਾ ਤੁਰੰਤ ਰਾਹਤ ਹੈ, ਪਰ ਸ਼ਹਿਰ ਵਿੱਚ ਵਾਰ-ਵਾਰ ਪਾਣੀ ਭਰਨ ਦੀ ਸਮੱਸਿਆ ਦਾ ਸਥਾਈ ਹੱਲ ਨਹੀਂ। ਸ਼ਹਿਰ ਵਾਸੀਆਂ ਨੇ ਨਗਰ ਨਿਗਮ ਦੇ ਉੱਚ ਅਧਿਕਾਰੀਆਂ ਤੋਂ ਮੁੱਖ ਨਿਕਾਸੀ ਨਾਲਿਆਂ, ਸੀਵਰੇਜ ਲਾਈਨਾਂ ਅਤੇ ਨੀਵੇਂ ਇਲਾਕਿਆਂ ਦੀ ਨਿਕਾਸੀ ਵਿਵਸਥਾ ਦੀ ਵਿਸ਼ੇਸ਼ ਜਾਂਚ ਕਰਵਾ ਕੇ ਲੋੜੀਂਦੇ ਸੁਧਾਰ ਕਰਨ ਦੀ ਮੰਗ ਕੀਤੀ ਹੈ।
Heavy Rain Exposes The Flaws In Pathankot s Drainage System
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)