ਇੰਡਸਟਰੀਅਲ ਏਰੀਆ ਫੇਜ਼-2 ਵਿੱਚ ਜਨਰੇਟਰ ਨੂੰ ਇਮਾਰਤ ਦੀ ਛੱਤ ’ਤੇ ਚੜ੍ਹਾਉਣ ਦੌਰਾਨ ਕ੍ਰੇਨ ਬੇਕਾਬੂ ਹੋ ਕੇ ਪਲਟ ਗਈ। ਹਾਦਸੇ ਵਿੱਚ ਕ੍ਰੇਨ ਨਾਲ ਕੰਮ ਕਰ ਰਹੇ ਦੋ ਹੈਲਪਰਾਂ ਦੀ ਮੌਤ ਹੋ ਗਈ, ਜਦਕਿ ਕ੍ਰੇਨ ਚਾਲਕ ਨੂੰ ਮਾਮੂਲੀ ਸੱਟਾਂ ਲੱਗੀਆਂ। ਮ੍ਰਿਤਕਾਂ ਦੀ ਪਛਾਣ ਨਵੀਨ ਅਤੇ ਮਨੀਸ਼ ਵਜੋਂ ਹੋਈ ਹੈ। ਦੋਵੇਂ ਹਿਮਾਚਲ ਪ੍ਰਦੇਸ਼ ਦੇ ਰਹਿਣ ਵਾਲੇ ਅਤੇ 22 ਤੋਂ 23 ਸਾਲ ਦੀ ਉਮਰ ਦੇ ਦੱਸੇ ਜਾ ਰਹੇ ਹਨ। ਜਾਣਕਾਰੀ ਮੁਤਾਬਕ ਭਾਰੀ ਜਨਰੇਟਰ ਨੂੰ ਉੱਪਰ ਚੁੱਕਦੇ ਸਮੇਂ ਕ੍ਰੇਨ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਸੜਕ ਵੱਲ ਪਲਟ ਗਈ। ਇਸ ਦੌਰਾਨ ਦੋਵੇਂ ਹੈਲਪਰ ਹੇਠਾਂ ਡਿੱਗ ਗਏ ਅਤੇ ਸਿਰ ’ਤੇ ਗੰਭੀਰ ਸੱਟਾਂ ਲੱਗਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ।
ਹਾਦਸੇ ਦਾ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ਵਿੱਚ ਕ੍ਰੇਨ ਅਚਾਨਕ ਪਲਟਦੀ ਦਿਖਾਈ ਦੇ ਰਹੀ ਹੈ। ਘਟਨਾ ਤੋਂ ਬਾਅਦ ਮੌਕੇ ’ਤੇ ਹੜਕੰਪ ਮਚ ਗਿਆ। ਆਸ-ਪਾਸ ਦੇ ਲੋਕਾਂ ਨੇ ਦੋਵਾਂ ਨੂੰ ਹਸਪਤਾਲ ਪਹੁੰਚਾਉਣ ਦੀ ਕੋਸ਼ਿਸ਼ ਕੀਤੀ, ਪਰ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ। ਸੂਚਨਾ ਮਿਲਣ ’ਤੇ ਸੈਕਟਰ-19 ਚੌਕੀ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਚੌਕੀ ਇੰਚਾਰਜ ਕਮਲਜੀਤ ਸਿੰਘ ਮੁਤਾਬਕ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
Crane Overturns While Lifting Generator In Panchkula Two Helpers Die
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)