ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਪ੍ਰਤਾਪ ਨਗਰ ਸਥਿਤ ਰਿਹਾਇਸ਼ ਦੇ ਬਾਹਰ ਖੜ੍ਹੀ ਪੰਜਾਬ ਪੁਲਿਸ ਦੀ ਸਕੋਰਪੀਓ ਦੇ ਬੋਨਟ ’ਤੇ ਗੋਲੀ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਹਵਾਈ ਫਾਇਰ ਕੀਤੇ ਜਾਣ ਦੀ ਜਾਣਕਾਰੀ ਹੈ।
ਗਿਆਨੀ ਰਘਬੀਰ ਸਿੰਘ ਦੀ ਸੁਰੱਖਿਆ ਲਈ ਤਾਇਨਾਤ ਪੁਲਿਸ ਮੁਲਾਜ਼ਮਾਂ ਦੀ ਸਰਕਾਰੀ ਸਕੋਰਪੀਓ ਰਿਹਾਇਸ਼ ਦੇ ਬਾਹਰ ਖੜ੍ਹੀ ਸੀ। ਇਸੇ ਦੌਰਾਨ ਚਲਾਈ ਗੋਲੀ ਵਾਹਨ ਦੇ ਬੋਨਟ ’ਤੇ ਆ ਲੱਗੀ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸਹਿਮ ਦਾ ਮਾਹੌਲ ਬਣ ਗਿਆ।
ਸੂਚਨਾ ਮਿਲਣ ’ਤੇ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਗੋਲੀ ਚਲਾਉਣ ਵਾਲੇ ਵਿਅਕਤੀ, ਗੋਲੀ ਦੀ ਦਿਸ਼ਾ ਅਤੇ ਘਟਨਾ ਦੇ ਮਕਸਦ ਸਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਫਿਲਹਾਲ ਕਿਸੇ ਵਿਅਕਤੀ ਦੀ ਪਛਾਣ ਜਾਂ ਗ੍ਰਿਫ਼ਤਾਰੀ ਨਹੀਂ ਹੋਈ ਹੈ।
Bullet Hits Police Vehicle Parked Outside Giani Raghbir Singh s Residence
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)