ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਮਿੰਦਰ ਸਿੰਘ ਜੋਗੀਪੁਰ ਨੂੰ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਹੈ।
ਨਿਯੁਕਤੀ ਤੋਂ ਬਾਅਦ ਹਰਮਿੰਦਰ ਸਿੰਘ ਜੋਗੀਪੁਰ ਨੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨਾ ਅਤੇ ਪੰਜਾਬ ਨਾਲ ਜੁੜੇ ਮੁੱਦਿਆਂ ਨੂੰ ਮਜ਼ਬੂਤੀ ਨਾਲ ਉਠਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ।
ਪਾਰਟੀ ਵੱਲੋਂ ਉਨ੍ਹਾਂ ਦੀ ਨਿਯੁਕਤੀ ਨੂੰ ਪੰਥ, ਪੰਜਾਬ ਅਤੇ ਪੰਜਾਬੀਅਤ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਅਤੇ ਜ਼ਮੀਨੀ ਪੱਧਰ ’ਤੇ ਕੀਤੇ ਕੰਮਾਂ ਨਾਲ ਜੋੜਿਆ ਗਿਆ ਹੈ। ਨਿਯੁਕਤੀ ’ਤੇ ਪਟਿਆਲਾ ਸਮੇਤ ਪੰਜਾਬ ਭਰ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ।
Harminder Singh Jogipur Appointed To The Youth Akali Dal Core Committee
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)