ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਸਮੇਤ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਪੰਜਾਬ ਦੇ ਰਾਜਪਾਲ ਭਵਨ ਦਾ ਘਿਰਾਓ ਕੀਤਾ ਜਾਵੇਗਾ। ਇਸ ਦੇ ਮੱਦੇਨਜ਼ਰ ਚੰਡੀਗੜ੍ਹ-ਮੁਹਾਲੀ ਦੀ ਸਾਂਝੀ ਹੱਦ ’ਤੇ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਯੂਟੀ ਪੁਲਿਸ ਅਤੇ ਮੁਹਾਲੀ ਪੁਲਿਸ ਨੇ ਸਾਂਝੀਆਂ ਹੱਦਾਂ ’ਤੇ ਭਾਰੀ ਬੈਰੀਕੇਡਿੰਗ ਕੀਤੀ ਹੈ। ਚੰਡੀਗੜ੍ਹ ਅਤੇ ਮੁਹਾਲੀ ਦੇ ਐਂਟਰੀ ਪੁਆਇੰਟਾਂ ’ਤੇ ਪੁਲਿਸ ਨਾਕੇ ਲਗਾ ਕੇ ਆਉਣ-ਜਾਣ ਵਾਲੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਕੌਮੀ ਇਨਸਾਫ਼ ਮੋਰਚੇ ਦੇ ਸੱਦੇ ’ਤੇ ਪੰਜਾਬ ਭਰ ਤੋਂ ਸਿੱਖ ਸੰਗਤ, ਕਿਸਾਨ ਜਥੇਬੰਦੀਆਂ ਅਤੇ ਇਨਸਾਫ਼ ਪਸੰਦ ਲੋਕ ਮੁਹਾਲੀ ਸਥਿਤ ਪੱਕੇ ਮੋਰਚੇ ਵਾਲੀ ਥਾਂ ’ਤੇ ਪਹੁੰਚ ਰਹੇ ਹਨ। ਰੋਸ ਮਾਰਚ ਵਿੱਚ ਬੱਚਿਆਂ ਦੀ ਸ਼ਮੂਲੀਅਤ ਵੀ ਦੇਖਣ ਨੂੰ ਮਿਲੀ। ਕੁਝ ਬੱਚਿਆਂ ਨੇ ਜਗਤਾਰ ਸਿੰਘ ਹਵਾਰਾ ਅਤੇ ਹੋਰ ਬੰਦੀ ਸਿੰਘਾਂ ਦੀਆਂ ਤਸਵੀਰਾਂ ਫੜੀਆਂ ਹੋਈਆਂ ਸਨ। ਮੋਰਚੇ ਵੱਲੋਂ ਕਿਹਾ ਗਿਆ ਹੈ ਕਿ 7 ਜਨਵਰੀ 2023 ਤੋਂ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ’ਤੇ ਲੜੀਵਾਰ ਸੰਘਰਸ਼ ਜਾਰੀ ਹੈ। ਮੰਗਾਂ ’ਤੇ ਸਰਕਾਰ ਵੱਲੋਂ ਠੋਸ ਕਾਰਵਾਈ ਨਾ ਹੋਣ ਦੇ ਰੋਸ ਵਜੋਂ ਹੁਣ ਆਰ-ਪਾਰ ਦੀ ਲੜਾਈ ਦਾ ਐਲਾਨ ਕੀਤਾ ਗਿਆ ਹੈ। ਮੋਰਚੇ ਦੇ ਪ੍ਰੋਗਰਾਮ ਤਹਿਤ ਦੁਪਹਿਰ 12 ਵਜੇ ਸਿੱਖ ਸੰਗਤ ਵੱਡੇ ਕਾਫ਼ਲੇ ਦੇ ਰੂਪ ਵਿੱਚ ਮੁਹਾਲੀ ਤੋਂ ਚੰਡੀਗੜ੍ਹ ਵੱਲ ਕੂਚ ਕਰਕੇ ਰਾਜਪਾਲ ਭਵਨ ਦਾ ਘਿਰਾਓ ਕਰੇਗੀ। ਇਸ ਨੂੰ ਦੇਖਦਿਆਂ ਪੁਲਿਸ ਵੱਲੋਂ ਚੰਡੀਗੜ੍ਹ-ਮੁਹਾਲੀ ਸਰਹੱਦ ’ਤੇ ਸੁਰੱਖਿਆ ਅਤੇ ਆਵਾਜਾਈ ਪ੍ਰਬੰਧ ਸਖ਼ਤ ਕੀਤੇ ਗਏ ਹਨ।
Qaumi Insaaf Morcha Announces Plans To Lay Siege To The Raj Bhavan
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)