ਆਜ਼ਾਦੀ ਦਿਹਾੜੇ ਦੇ ਸਮਾਗਮਾਂ ਤੋਂ ਬਾਅਦ ਸਿੱਖਿਆ ਵਿਭਾਗ ਨੇ 17 ਅਗਸਤ ਨੂੰ ਜ਼ਿਲ੍ਹਾ ਐਸਏਐਸ ਨਗਰ (ਮੁਹਾਲੀ) ਦੇ ਸਾਰੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ. ਗਿੰਨੀ ਦੁੱਗਲ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਇਸ ਸਬੰਧੀ ਸਕੂਲਾਂ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਆਜ਼ਾਦੀ ਦਿਹਾੜੇ ਦੇ ਸਮਾਗਮਾਂ ਲਈ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪਰੇਡ, ਸੱਭਿਆਚਾਰਕ ਪ੍ਰੋਗਰਾਮਾਂ ਅਤੇ ਹੋਰ ਗਤੀਵਿਧੀਆਂ ਲਈ ਲੰਬੇ ਸਮੇਂ ਤੋਂ ਰਿਹਰਸਲ ਕੀਤੀ ਸੀ। ਸਮਾਗਮਾਂ ਵਿੱਚ ਭਾਗ ਲੈਣ ਤੋਂ ਬਾਅਦ 17 ਅਗਸਤ ਨੂੰ ਸਕੂਲਾਂ ਵਿੱਚ ਸਰਕਾਰੀ ਛੁੱਟੀ ਰਹੇਗੀ।
All Schools In Mohali To Remain Closed On August 17 Following Independence Day Celebrations
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)