ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੇਪਰ ਲੀਕ ਮਾਮਲਿਆਂ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਤਿੱਖਾ ਹਮਲਾ ਕੀਤਾ। ਦਿੜ੍ਹਬਾ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੀਮਾ ਨੇ ਦੋਸ਼ ਲਾਇਆ ਕਿ ਪੇਪਰ ਲੀਕ ਦੀਆਂ ਘਟਨਾਵਾਂ ਨੇ ਦੇਸ਼ ਦੇ ਨੌਜਵਾਨਾਂ ਦੇ ਭਵਿੱਖ ’ਤੇ ਸਵਾਲ ਖੜ੍ਹੇ ਕੀਤੇ ਹਨ।
ਚੀਮਾ ਨੇ ਕਿਹਾ ਕਿ ਭਾਜਪਾ ਦੇ ਸ਼ਾਸਨ ਦੌਰਾਨ ਨੀਟ ਸਮੇਤ ਕਈ ਪ੍ਰੀਖਿਆਵਾਂ ਦੇ ਪੇਪਰ ਲੀਕ ਹੋਣ ਦੇ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀ ਅਤੇ ਨੌਜਵਾਨ ਦੇਸ਼ ਦਾ ਭਵਿੱਖ ਹਨ, ਪਰ ਪੇਪਰ ਲੀਕ ਦੀਆਂ ਘਟਨਾਵਾਂ ਕਾਰਨ ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਦੋਸ਼ ਲਾਇਆ ਕਿ ਜਦੋਂ ਨੌਜਵਾਨ ਅਤੇ ਵਿਦਿਆਰਥੀ ਸਰਕਾਰ ਖ਼ਿਲਾਫ਼ ਆਵਾਜ਼ ਉਠਾਉਂਦੇ ਹਨ ਤਾਂ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਚੀਮਾ ਨੇ ਕਿਹਾ ਕਿ ਭਾਜਪਾ ਵੱਲੋਂ ਆਪਣੇ ਵਿਰੋਧੀਆਂ ਖ਼ਿਲਾਫ਼ ਈਡੀ ਅਤੇ ਸੀਬੀਆਈ ਵਰਗੀਆਂ ਕੇਂਦਰੀ ਏਜੰਸੀਆਂ ਦੀ ਵਰਤੋਂ ਕਰਨ ਦੇ ਦੋਸ਼ ਲੱਗਦੇ ਰਹੇ ਹਨ। ਵਿੱਤ ਮੰਤਰੀ ਨੇ ਕਿਹਾ ਕਿ ਦੇਸ਼ ਦੇ ਨੌਜਵਾਨ ਹੁਣ ਜਾਗਰੂਕ ਹੋ ਚੁੱਕੇ ਹਨ ਅਤੇ ਉਹ ਆਪਣੇ ਹੱਕਾਂ ਲਈ ਆਵਾਜ਼ ਉਠਾ ਰਹੇ ਹਨ।
Harpal Cheema Targets Bjp Over Paper Leak Cases
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)