ਪੰਜਾਬ ਸਕੂਲ ਸਿੱਖਿਆ ਬੋਰਡ ਦੇ ਡੇਲੀਵੇਜ਼ ਕਰਮਚਾਰੀ ਯੂਨੀਅਨ ਵੱਲੋਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਅੱਗੇ ਰੋਸ ਰੈਲੀ ਕੀਤੀ ਗਈ। ਮੁਲਾਜ਼ਮਾਂ ਨੇ ਪੰਜਾਬ ਸਰਕਾਰ ਅਤੇ ਬੋਰਡ ਮੈਨੇਜਮੈਂਟ ’ਤੇ ਮਾਮਲੇ ਨੂੰ ਲਟਕਾਉਣ ਦਾ ਦੋਸ਼ ਲਾਇਆ। ਯੂਨੀਅਨ ਦੇ ਪ੍ਰਧਾਨ ਰਾਜ ਕੁਮਾਰ ਨੇ ਕਿਹਾ ਕਿ 7 ਅਕਤੂਬਰ 2022 ਨੂੰ ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਦੇ 8736 ਕੱਚੇ ਅਧਿਆਪਕਾਂ ਨੂੰ ਰੈਗੂਲਰ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਇਸ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕਰੀਬ 525 ਕੱਚੇ ਮੁਲਾਜ਼ਮਾਂ ਨੂੰ ਵੀ ਰੈਗੂਲਰ ਕਰਨ ਦੀ ਗੱਲ ਸੀ। ਆਗੂਆਂ ਮੁਤਾਬਕ ਬੋਰਡ ਨੇ ਸਰਕਾਰੀ ਨੋਟੀਫਿਕੇਸ਼ਨ ਨੂੰ ਅਪਣਾਉਂਦਿਆਂ ਮੁਲਾਜ਼ਮਾਂ ਤੋਂ ਲੋੜੀਂਦੇ ਪ੍ਰੋਫਾਰਮੇ ਵੀ ਭਰਵਾਏ ਸਨ।
ਇਸ ਤੋਂ ਬਾਅਦ ਰੈਗੂਲਰ ਕਰਨ ਦੀ ਪ੍ਰਕਿਰਿਆ ਲਈ ਸੱਤ ਮੈਂਬਰੀ ਕਮੇਟੀ ਬਣਾਈ ਗਈ, ਪਰ ਕਮੇਟੀ ਦੀਆਂ ਮੀਟਿੰਗਾਂ ਦੇ ਬਾਵਜੂਦ ਮਾਮਲਾ ਅਜੇ ਤੱਕ ਕਿਸੇ ਨਤੀਜੇ ’ਤੇ ਨਹੀਂ ਪਹੁੰਚਿਆ। ਜਨਰਲ ਸਕੱਤਰ ਇੰਦਰਜੀਤ ਸਿੰਘ ਨੇ ਕਿਹਾ ਕਿ ਯੂਨੀਅਨ ਵੱਲੋਂ ਸਿੱਖਿਆ ਮੰਤਰੀ, ਸਿੱਖਿਆ ਸਕੱਤਰ ਅਤੇ ਬੋਰਡ ਮੈਨੇਜਮੈਂਟ ਨਾਲ ਕਈ ਵਾਰ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ, ਪਰ ਮੁਲਾਜ਼ਮਾਂ ਦੀ ਮੰਗ ਦਾ ਹੱਲ ਨਹੀਂ ਹੋਇਆ। ਯੂਨੀਅਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਜਲਦ ਪੂਰੀ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
525 Contractual Employees Of The Education Board Staged A Protest Demanding Regularization
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)