ਰਾਜਾ ਵੜਿੰਗ ਦੀ ਪੰਜਾਬ ਸਰਕਾਰ ਨੂੰ ਚਿਤਾਵਨੀ, ਬਕਾਇਆ ਡੀਏ ਤੇ ਓਪੀਐੱਸ ਲਾਗੂ ਕਰਨ ਦੀ ਮੰਗ

17/08/2026 | Public Times Bureau | Panjab

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਰਕਾਰੀ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ‘ਯੋਧਿਆਂ ਦੇ ਨਾਲ ਸੈਸ਼ਨ-2’ ਦੌਰਾਨ ਉਨ੍ਹਾਂ ਬਕਾਇਆ ਡੀਏ ਜਾਰੀ ਕਰਨ ਅਤੇ ਪੁਰਾਣੀ ਪੈਨਸ਼ਨ ਸਕੀਮ (ਓਪੀਐੱਸ) ਨੂੰ ਲਾਗੂ ਕਰਨ ਦੀ ਮੰਗ ਕੀਤੀ। ਵੜਿੰਗ ਨੇ ਦੋਸ਼ ਲਾਇਆ ਕਿ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਕਈ ਵਾਅਦੇ ਕੀਤੇ ਸਨ, ਪਰ ਹੁਣ ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਸਰਕਾਰੀ ਕਰਮਚਾਰੀ ਡੀਏ ਅਤੇ ਓਪੀਐੱਸ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਪਰੇਸ਼ਾਨ ਹਨ।


ਕਾਂਗਰਸ ਪ੍ਰਧਾਨ ਨੇ ਡੀਏ ਸਬੰਧੀ ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਸੁਪਰੀਮ ਕੋਰਟ ਜਾਣ ਦੇ ਸਰਕਾਰ ਦੇ ਫ਼ੈਸਲੇ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਇਸ਼ਤਿਹਾਰਾਂ ’ਤੇ ਵੱਡੀ ਰਕਮ ਖਰਚ ਕਰ ਰਹੀ ਹੈ, ਪਰ ਮੁਲਾਜ਼ਮਾਂ ਦਾ ਬਕਾਇਆ ਡੀਏ ਜਾਰੀ ਕਰਨ ਲਈ ਪੈਸੇ ਦੀ ਕਮੀ ਦੱਸੀ ਜਾ ਰਹੀ ਹੈ ਓਪੀਐੱਸ ਬਾਰੇ ਵੜਿੰਗ ਨੇ ਕਿਹਾ ਕਿ ‘ਆਪ’ ਸਰਕਾਰ ਨੇ ਇਸ ਨੂੰ ਲਾਗੂ ਕਰਨ ਦਾ ਵਾਅਦਾ ਕੀਤਾ ਅਤੇ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਸੀ, ਪਰ ਇਸ ਦਾ ਅਮਲ ਜ਼ਮੀਨੀ ਪੱਧਰ ’ਤੇ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰਾਂ ਨੇ ਹਿਮਾਚਲ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ਵਿੱਚ ਓਪੀਐੱਸ ਲਾਗੂ ਕੀਤੀ ਹੈ। ਵੜਿੰਗ ਨੇ ਕਿਹਾ ਕਿ ਕਾਂਗਰਸ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਕ ਵਿੱਚ ਖੜ੍ਹੀ ਹੈ ਅਤੇ ਸਰਕਾਰ ਨੂੰ ਆਪਣੇ ਵਾਅਦੇ ਪੂਰੇ ਕਰਨੇ ਚਾਹੀਦੇ ਹਨ।

Raja Warring Warns Punjab Government Demands Implementation Of Pending Da And Ops


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App