ਫਿਲੌਰ ਨੇੜੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਕੈਂਟਰ ਡਰਾਈਵਰ ਗੰਭੀਰ ਜ਼ਖ਼ਮੀ

18/08/2026 | Public Times Bureau | Panjab

ਨੈਸ਼ਨਲ ਹਾਈਵੇਅ 'ਤੇ ਫਿਲੌਰ ਨੇੜੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਚਾਰੇ ਨਾਲ ਭਰਿਆ ਕੈਂਟਰ ਹਾਦਸੇ ਦਾ ਸ਼ਿਕਾਰ ਹੋ ਗਿਆ। ਹਾਦਸੇ ਵਿੱਚ ਕੈਂਟਰ ਡਰਾਈਵਰ ਜਤਿੰਦਰ ਕੁਮਾਰ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ SSF ਟੀਮ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਤੁਰੰਤ ਸਿਵਲ ਹਸਪਤਾਲ ਫਿਲੌਰ ਪਹੁੰਚਾਇਆ ਗਿਆ। ਜਾਣਕਾਰੀ ਅਨੁਸਾਰ, ਹਾਦਸੇ ਦੀ ਸੂਚਨਾ ਨੈਸ਼ਨਲ ਹਾਈਵੇਅ ਤੋਂ MDT ਰਾਹੀਂ SSF ਦੇ ਇੰਚਾਰਜ ਥਾਣੇਦਾਰ ਸਰਬਜੀਤ ਸਿੰਘ ਨੂੰ ਮਿਲੀ। ਸੂਚਨਾ ਮਿਲਦਿਆਂ ਹੀ SSF ਟੀਮ ਮੌਕੇ 'ਤੇ ਪਹੁੰਚੀ ਅਤੇ ਜ਼ਖ਼ਮੀ ਡਰਾਈਵਰ ਨੂੰ ਕੈਂਟਰ ਵਿੱਚੋਂ ਬਾਹਰ ਕੱਢ ਕੇ ਇਲਾਜ ਲਈ ਹਸਪਤਾਲ ਭੇਜਿਆ।

ਜ਼ਖ਼ਮੀ ਡਰਾਈਵਰ ਜਤਿੰਦਰ ਕੁਮਾਰ, ਵਾਸੀ ਨਸਰਾ ਬੰਧਨਾਂ, ਚੱਬੇਵਾਲ, ਹੁਸ਼ਿਆਰਪੁਰ ਨੇ ਦੱਸਿਆ ਕਿ ਉਹ ਕੈਂਟਰ ਲੈ ਕੇ ਜਾ ਰਿਹਾ ਸੀ ਤਾਂ ਅਚਾਨਕ ਇੱਕ ਅਣਪਛਾਤੇ ਵਾਹਨ ਨੇ ਕੱਟ ਮਾਰ ਦਿੱਤਾ। ਇਸ ਕਾਰਨ ਕੈਂਟਰ ਬੇਕਾਬੂ ਹੋ ਕੇ ਹਾਦਸੇ ਦਾ ਸ਼ਿਕਾਰ ਹੋ ਗਿਆ। ਹਾਦਸੇ ਤੋਂ ਬਾਅਦ SSF ਟੀਮ ਨੇ ਸੜਕ 'ਤੇ ਕੋਨ ਅਤੇ ਬੈਰੀਗੇਟਿੰਗ ਲਗਾ ਕੇ ਸੁਰੱਖਿਆ ਪ੍ਰਬੰਧ ਕੀਤੇ। ਨੁਕਸਾਨੇ ਕੈਂਟਰ ਨੂੰ ਸੜਕ ਤੋਂ ਪਾਸੇ ਕਰਵਾ ਕੇ ਆਵਾਜਾਈ ਸੁਚਾਰੂ ਕਰਵਾਈ ਗਈ। ਪੁਲਿਸ ਵੱਲੋਂ ਅਣਪਛਾਤੇ ਵਾਹਨ ਸਬੰਧੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Canter Driver Critically Injured After Being Hit By An Unidentified Vehicle Near Phillaur


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App