ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਵਿੰਗ ਦੇ OFTEC (ਓਵਰਸੀਜ਼ ਫਿਊਜਿਟਿਵ ਟ੍ਰੈਕਿੰਗ ਐਂਡ ਐਕਸਟਰੈਡੀਸ਼ਨ ਸੈੱਲ) ਨੇ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਦਵਿੰਦਰ ਬੰਬੀਹਾ ਗੈਂਗ ਨਾਲ ਕਥਿਤ ਤੌਰ ’ਤੇ ਜੁੜੇ ਤਿੰਨ ਲੋੜੀਂਦੇ ਮੁਲਜ਼ਮਾਂ ਨੂੰ ਮਲੇਸ਼ੀਆ ਤੋਂ ਡਿਪੋਰਟ ਕਰਵਾ ਕੇ ਗ੍ਰਿਫ਼ਤਾਰ ਕੀਤਾ ਹੈ। ਡਿਪੋਰਟ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜਸਪ੍ਰੀਤ ਸਿੰਘ ਉਰਫ਼ ਜੱਸ ਬਹਿਬਲ, ਅਜੈ ਸਿੰਘ ਅਤੇ ਪਵਨਦੀਪ ਸਿੰਘ ਵਜੋਂ ਹੋਈ ਹੈ। ਤਿੰਨਾਂ ਨੂੰ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ’ਤੇ ਪਹੁੰਚਣ ਮੌਕੇ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਨੂੰ ਅਗਲੀ ਜਾਂਚ ਲਈ ਪੰਜਾਬ ਲਿਆਂਦਾ ਜਾ ਰਿਹਾ ਹੈ।
ਪੁਲਿਸ ਮੁਤਾਬਕ ਤਿੰਨੇ ਮੁਲਜ਼ਮ ਕਤਲ, ਜਬਰੀ ਵਸੂਲੀ, ਧਮਾਕਾਖੇਜ਼ ਸਮੱਗਰੀ ਅਤੇ ਲੁਧਿਆਣਾ ਵਿੱਚ ਹੈਂਡ ਗ੍ਰਨੇਡ ਧਮਾਕੇ ਦੀ ਸਾਜ਼ਿਸ਼ ਸਮੇਤ ਕਈ ਮਾਮਲਿਆਂ ਵਿੱਚ ਲੋੜੀਂਦੇ ਸਨ। ਜਾਂਚ ਦੌਰਾਨ ਉਨ੍ਹਾਂ ਦੇ ਪਾਕਿਸਤਾਨ ਦੀ ਆਈਐੱਸਆਈ ਨਾਲ ਕਥਿਤ ਸਬੰਧਾਂ ਦੀ ਗੱਲ ਵੀ ਸਾਹਮਣੇ ਆਈ ਹੈ। ਪੰਜਾਬ ਪੁਲਿਸ ਨੇ ਕਿਹਾ ਕਿ ਸਰਹੱਦ ਪਾਰ ਸਰਗਰਮ ਸੰਗਠਿਤ ਅਪਰਾਧਿਕ ਨੈੱਟਵਰਕਾਂ ਖ਼ਿਲਾਫ਼ ਕਾਰਵਾਈ ਜਾਰੀ ਰਹੇਗੀ ਅਤੇ ਵਿਦੇਸ਼ਾਂ ਵਿੱਚ ਲੁਕੇ ਭਗੌੜਿਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਯਤਨ ਕੀਤੇ ਜਾਣਗੇ।
Three Members Of The Bambiha Gang Deported From Malaysia Arrested
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)