ਮੁੱਖ ਮੰਤਰੀ ਭਗਵੰਤ ਮਾਨ ਨੇ ਈਡੀ ਦੀ ਕਾਰਵਾਈ ਨੂੰ ਲੈ ਕੇ ਭਾਜਪਾ ’ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਭਾਜਪਾ ਦੇ ਪੈਰ ਨਾ ਲੱਗਣ ਕਾਰਨ ਵਿਰੋਧੀ ਆਗੂਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਮਾਨ ਨੇ ਕਿਹਾ ਕਿ ਜਿਸ ਮਾਮਲੇ ਵਿੱਚ ਕਾਰਵਾਈ ਦੀ ਗੱਲ ਹੋ ਰਹੀ ਹੈ, ਉਸ ਸਮੇਂ ਸਬੰਧਤ ਵਿਅਕਤੀ ਜੇਲ੍ਹ ਵਿੱਚ ਸੀ ਅਤੇ ਉਨ੍ਹਾਂ ਨੂੰ ਅਦਾਲਤ ਤੋਂ ਇਨਸਾਫ਼ ਦੀ ਉਮੀਦ ਹੈ। ਮਾਨ ਨੇ ਦੋਸ਼ ਲਾਇਆ ਕਿ ਚੋਣਾਂ ਦੌਰਾਨ ਵਿਰੋਧੀ ਪਾਰਟੀਆਂ ਦੇ ਵੱਡੇ ਆਗੂਆਂ ਨੂੰ ਗ੍ਰਿਫ਼ਤਾਰ ਕਰਨਾ ਭਾਜਪਾ ਦੀ ‘ਲੋਕਤੰਤਰ ਵਿਰੋਧੀ’ ਰਣਨੀਤੀ ਹੈ। ਉਨ੍ਹਾਂ ਈਡੀ ਦੇ ਪੱਤਰਾਂ ’ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਇਨ੍ਹਾਂ ਵਿੱਚ ਕੀਤੇ ਦਾਅਵਿਆਂ ਵਿੱਚ ਸੱਚਾਈ ਨਹੀਂ ਹੈ।
ਪੰਜਾਬ ਵਿੱਚ ਹੜ੍ਹਾਂ ਵਰਗੇ ਹਾਲਾਤ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਭਾਰੀ ਮੀਂਹ ਪਿਆ ਹੈ, ਪਰ ਪੰਜਾਬ ਵਿੱਚ ਸਥਿਤੀ ਕਾਬੂ ਹੇਠ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਫ਼ਸਲ ਵੀ ਚੰਗੀ ਚੱਲ ਰਹੀ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ। ਹਵਾਰਾ ਦੀ ਪੈਰੋਲ ’ਤੇ ਭਾਜਪਾ ਫ਼ੈਸਲਾ ਕਰੇ: ਮਾਨ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਬਾਰੇ ਮਾਨ ਨੇ ਕਿਹਾ ਕਿ ਸਰਕਾਰ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ ਹੈ ਅਤੇ ਕਾਨੂੰਨ-ਵਿਵਸਥਾ ਦੀ ਜ਼ਿੰਮੇਵਾਰੀ ਸਰਕਾਰ ਲੈਣ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਹੁਣ ਫ਼ੈਸਲਾ ਕੇਂਦਰ ਸਰਕਾਰ ਨੂੰ ਕਰਨਾ ਹੈ ਅਤੇ ਮਨੁੱਖੀ ਅਧਿਕਾਰਾਂ ਦੇ ਆਧਾਰ ’ਤੇ ਹਵਾਰਾ ਦੀ ਰਿਹਾਈ ’ਤੇ ਵਿਚਾਰ ਹੋਣਾ ਚਾਹੀਦਾ ਹੈ।
ਨਿਤਿਨ ਗੋਹਲ ਮਾਮਲੇ ’ਚ FIR ਦੀ ਤਿਆਰੀ ਈਡੀ ਵੱਲੋਂ ਡੀਜੀਪੀ ਗੌਰਵ ਯਾਦਵ ਨੂੰ ਭੇਜੇ ਪੱਤਰ ਤੋਂ ਬਾਅਦ ਪੰਜਾਬ ਸਰਕਾਰ ਮਾਮਲੇ ਵਿੱਚ ਐੱਫਆਈਆਰ ਸਮੇਤ ਅਗਲੀ ਕਾਨੂੰਨੀ ਕਾਰਵਾਈ ਦੇ ਵਿਕਲਪਾਂ ’ਤੇ ਵਿਚਾਰ ਕਰ ਰਹੀ ਹੈ। ਈਡੀ ਨੇ ਪੀਐੱਮਐੱਲਏ ਤਹਿਤ ਆਪਣੀ ਜਾਂਚ ਵਿੱਚ ਭ੍ਰਿਸ਼ਟਾਚਾਰ ਅਤੇ ਹੋਰ ਕਥਿਤ ਅਪਰਾਧਾਂ ਨਾਲ ਸਬੰਧਤ ਤੱਥ ਸਾਹਮਣੇ ਆਉਣ ਦਾ ਦਾਅਵਾ ਕੀਤਾ ਹੈ। ਈਡੀ ਦੀ ਜਾਂਚ ਵਿੱਚ ਨਿਤਿਨ ਗੋਹਲ ਅਤੇ ਹੋਰ ਵਿਅਕਤੀਆਂ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ। ਏਜੰਸੀ ਨੇ ਸਰਕਾਰੀ ਕੰਮਕਾਜ ਨੂੰ ਪ੍ਰਭਾਵਿਤ ਕਰਨ, ਅਧਿਕਾਰੀਆਂ ਨਾਲ ਕਥਿਤ ਸੰਪਰਕਾਂ ਅਤੇ ਕਰੀਬ 2 ਕਰੋੜ ਰੁਪਏ ਦੀ ਕਥਿਤ ਅਪਰਾਧਕ ਆਮਦਨ ਨਾਲ ਜੁੜੇ ਦੋਸ਼ ਲਗਾਏ ਹਨ। ਇਹ ਦੋਸ਼ ਜਾਂਚ ਅਧੀਨ ਹਨ।
Bhagwant Mann Attacks Ed Action Says It Is An Agency Working For The Bjp
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)