“ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸਮਰਥਨ, ਮੁਸਲਿਮ ਭਾਈਚਾਰੇ ਨੂੰ ਏਕਤਾ ਦੀ ਅਪੀਲ: ਡਾ. ਅਨਵਰ ਹੁਸੈਨ”

20/08/2026 | Public Times Bureau | Panjab

ਮੁਸਲਿਮ ਡਿਵੈਲਪਮੈਂਟ ਬੋਰਡ ਪੰਜਾਬ ਦੇ ਸਾਬਕਾ ਮੈਂਬਰ ਡਾ. ਅਨਵਰ ਹੁਸੈਨ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ ਮੋਰਚੇ ਵੱਲੋਂ ਕੀਤੀ ਪੰਜਾਬ ਬੰਦ ਦੀ ਅਪੀਲ ਦਾ ਸਮਰਥਨ ਕੀਤਾ ਹੈ। ਉਨ੍ਹਾਂ ਪੰਜਾਬ ਦੇ ਮੁਸਲਮਾਨ ਭਾਈਚਾਰੇ ਨੂੰ ਇਸ ਮਾਮਲੇ ਵਿੱਚ ਮੋਢੇ ਨਾਲ ਮੋਢਾ ਲਾ ਕੇ ਖੜ੍ਹਨ ਦੀ ਅਪੀਲ ਕੀਤੀ।

ਡਾ. ਅਨਵਰ ਹੁਸੈਨ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਇਨਸਾਫ, ਮਨੁੱਖੀ ਅਧਿਕਾਰਾਂ ਅਤੇ ਕਾਨੂੰਨ ਦੀ ਬਰਾਬਰ ਲਾਗੂ ਹੋਣ ਨਾਲ ਜੁੜਿਆ ਹੈ। ਉਨ੍ਹਾਂ ਕਿਹਾ ਕਿ ਘੱਟ ਗਿਣਤੀਆਂ ਦੇ ਹੱਕਾਂ ਅਤੇ ਬਰਾਬਰੀ ਦੇ ਸਿਧਾਂਤਾਂ ਲਈ ਸਾਰੇ ਭਾਈਚਾਰਿਆਂ ਨੂੰ ਸਾਂਝੇ ਅਤੇ ਸ਼ਾਂਤਮਈ ਪਲੇਟਫਾਰਮ ’ਤੇ ਇਕੱਠੇ ਹੋਣਾ ਚਾਹੀਦਾ ਹੈ।

ਉਨ੍ਹਾਂ ਪੰਜਾਬ ਦੀਆਂ ਸਾਰੀਆਂ ਘੱਟ ਗਿਣਤੀਆਂ ਨੂੰ ਆਪਸੀ ਏਕਤਾ ਅਤੇ ਸੰਵਿਧਾਨਕ ਹੱਕਾਂ ਦੀ ਰੱਖਿਆ ਲਈ ਇਕੱਠੇ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਵੀ ਵਰਗ ਨਾਲ ਬੇਇਨਸਾਫ਼ੀ ਹੋਣ ’ਤੇ ਉਸ ਦੇ ਖ਼ਿਲਾਫ਼ ਆਵਾਜ਼ ਉਠਾਉਣਾ ਸਾਂਝੀ ਜ਼ਿੰਮੇਵਾਰੀ ਹੈ।

ਡਾ. ਹੁਸੈਨ ਨੇ ਪੰਜਾਬ ਵਾਸੀਆਂ ਨੂੰ ਬੰਦ ਦੌਰਾਨ ਸ਼ਾਂਤਮਈ, ਜਮਹੂਰੀ ਅਤੇ ਕਾਨੂੰਨੀ ਢੰਗ ਨਾਲ ਆਪਣਾ ਸਮਰਥਨ ਪ੍ਰਗਟ ਕਰਨ ਦੀ ਅਪੀਲ ਕਰਦਿਆਂ ਹਿੰਸਾ, ਨਫ਼ਰਤ ਅਤੇ ਸ਼ਰਾਰਤੀ ਤੱਤਾਂ ਦੀਆਂ ਕਾਰਵਾਈਆਂ ਤੋਂ ਦੂਰ ਰਹਿਣ ਲਈ ਕਿਹਾ।

support For The Punjab Bandh Seeking The Release Of Imprisoned Sikhs Appeal For Unity To The Muslim Community Dr Anwar Hussain


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App