ਪੰਜਾਬੀ ਯੂਨੀਵਰਸਿਟੀ ਕੰਟਰੈਕਟ ਟੀਚਰਜ਼ ਐਸੋਸੀਏਸ਼ਨ (ਪੁਕਟਾ) ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਚੱਲ ਰਹੇ ਅਣਮਿੱਥੇ ਧਰਨੇ ਦੌਰਾਨ ਰੱਖੜੀ ਦੇ ਤਿਉਹਾਰ ਮੌਕੇ ਵਿਲੱਖਣ ਢੰਗ ਨਾਲ ਰੋਸ ਪ੍ਰਗਟਾਇਆ ਗਿਆ। ਕੰਟਰੈਕਟ ਅਧਿਆਪਕ ਇਕ-ਇਕ ਰੱਖੜੀ ਲੈ ਕੇ ਵਾਈਸ ਚਾਂਸਲਰ ਦੀ ਕੋਠੀ ਪਹੁੰਚੇ ਅਤੇ ਉਨ੍ਹਾਂ ਨੂੰ ਸੰਸਥਾ ਦੇ ਮੁਖੀ ਤੇ ਸਰਪ੍ਰਸਤ ਵਜੋਂ ਅਧਿਆਪਕਾਂ ਦੇ ਹੱਕਾਂ ਦੀ ਰੱਖਿਆ ਕਰਨ ਦੀ ਅਪੀਲ ਕੀਤੀ। ਹਾਲਾਂਕਿ ਲੰਮੀ ਉਡੀਕ ਤੋਂ ਬਾਅਦ ਅਧਿਆਪਕਾਂ ਨੂੰ ਰੱਖੜੀਆਂ ਵੀਸੀ ਦਫ਼ਤਰ ਵਿੱਚ ਜਮ੍ਹਾਂ ਕਰਵਾਉਣੀਆਂ ਪਈਆਂ। ਪੁਕਟਾ ਆਗੂਆਂ ਨੇ ਕਿਹਾ ਕਿ ਕੰਟਰੈਕਟ ਸਹਾਇਕ ਪ੍ਰੋਫੈਸਰ ਆਪਣੀਆਂ ਮੰਗਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਧਰਨੇ ’ਤੇ ਬੈਠੇ ਹਨ।
ਉਨ੍ਹਾਂ ਦਾ ਦੋਸ਼ ਹੈ ਕਿ ਯੂਜੀਸੀ ਨਿਯਮਾਂ ਅਤੇ ਹਾਈਕੋਰਟ ਦੇ ਫ਼ੈਸਲੇ ਦੇ ਬਾਵਜੂਦ ਯੂਨੀਵਰਸਿਟੀ ਪ੍ਰਸ਼ਾਸਨ ਮਾਮਲੇ ਨੂੰ ਲਮਕਾ ਰਿਹਾ ਹੈ। ਐਸੋਸੀਏਸ਼ਨ ਮੁਤਾਬਕ, ਯੂਜੀਸੀ ਰੈਗੂਲੇਸ਼ਨਜ਼ ਦੀ ਧਾਰਾ 13.0 ਤਹਿਤ ਨਿਯੁਕਤ ਕੰਟਰੈਕਟ ਅਧਿਆਪਕਾਂ ਨੂੰ ਰੈਗੂਲਰ ਅਧਿਆਪਕਾਂ ਦੇ ਬਰਾਬਰ ਪੂਰੀ ਮਹੀਨਾਵਾਰ ਗ੍ਰਾਸ ਤਨਖ਼ਾਹ ਮਿਲਣੀ ਚਾਹੀਦੀ ਹੈ। ਆਗੂਆਂ ਨੇ ਦਾਅਵਾ ਕੀਤਾ ਕਿ ਹਾਈਕੋਰਟ ਨੇ ਵੀ ਬਰਾਬਰ ਕੰਮ ਬਦਲੇ ਪੂਰੀ ਤਨਖ਼ਾਹ ਅਤੇ ਪਿਛਲੇ ਬਕਾਏ 6 ਫ਼ੀਸਦੀ ਵਿਆਜ ਸਮੇਤ ਅਦਾ ਕਰਨ ਦੇ ਹੁਕਮ ਦਿੱਤੇ ਹਨ। ਪੁਕਟਾ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਯੂਨੀਵਰਸਿਟੀ ਪ੍ਰਸ਼ਾਸਨ ਯੂਜੀਸੀ ਨਿਯਮਾਂ ਅਤੇ ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਨ ਸਬੰਧੀ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਨਹੀਂ ਕਰਦਾ, ਉਦੋਂ ਤੱਕ ਅਣਮਿੱਥੇ ਸਮੇਂ ਦਾ ਸ਼ਾਂਤਮਈ ਧਰਨਾ ਜਾਰੀ ਰਹੇਗਾ।
Contract Teachers Arrived At The Vc s Residence With A rakhi Had To Deposit It At The Office
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)