ਖਰੜ: ਸਨੀ ਇਨਕਲੇਵ ਵਿੱਚ ਹੈੱਡਮਾਸਟਰ ਗੁਰਸੇਵਕ ਸਿੰਘ ਦੇ ਕਤਲ ਮਾਮਲੇ ਵਿੱਚ ਗ੍ਰਿਫ਼ਤਾਰ ਸਰਤਾਜ ਸਿੰਘ ਤੇਜੀ ਨੂੰ ਸੱਤ ਦਿਨਾਂ ਦਾ ਪੁਲਿਸ ਰਿਮਾਂਡ ਪੂਰਾ ਹੋਣ ਮਗਰੋਂ ਅਦਾਲਤ ਨੇ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਮਾਮਲੇ ਵਿੱਚ ਚਾਰ ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਹਾਲੇ ਬਾਕੀ ਹੈ। ਇਸੇ ਨੂੰ ਲੈ ਕੇ ਮ੍ਰਿਤਕ ਦੇ ਪਰਿਵਾਰ ਅਤੇ ਗੌਰਮਿੰਟ ਟੀਚਰਜ਼ ਯੂਨੀਅਨ ਨੇ ਖਰੜ ਅਦਾਲਤ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਪਰਿਵਾਰ ਦਾ ਕਹਿਣਾ ਹੈ ਕਿ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਵਿੱਚ ਦੇਰੀ ਕਾਰਨ ਉਨ੍ਹਾਂ ਵਿੱਚ ਰੋਸ ਹੈ।
ਮ੍ਰਿਤਕ ਦੇ ਵਕੀਲ ਨੇ ਅਦਾਲਤ ਵਿੱਚ ਤੇਜੀ ਨੂੰ ਹੋਰ ਪੁਲਿਸ ਰਿਮਾਂਡ ’ਤੇ ਦੇਣ ਦੀ ਮੰਗ ਕੀਤੀ ਸੀ, ਤਾਂ ਜੋ ਫ਼ਰਾਰ ਮੁਲਜ਼ਮਾਂ ਸਬੰਧੀ ਪੁੱਛਗਿੱਛ ਕੀਤੀ ਜਾ ਸਕੇ। ਹਾਲਾਂਕਿ ਅਦਾਲਤ ਨੇ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਮ੍ਰਿਤਕ ਦੀ ਪਤਨੀ ਰਘਬੀਰ ਕੌਰ ਨੇ ਪੰਜਾਬ ਸਰਕਾਰ ਤੋਂ ਮਾਮਲੇ ਦੀ SIT ਜਾਂ CBI ਰਾਹੀਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਪਰਿਵਾਰ ਅਤੇ ਅਧਿਆਪਕ ਆਗੂਆਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਮੁੱਖ ਮੰਗ ਸਾਰੇ ਮੁਲਜ਼ਮਾਂ ਦੀ ਜਲਦ ਗ੍ਰਿਫ਼ਤਾਰੀ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਹੈ।
Headmaster Murder Case One Accused Jailed 4 Still Absconding Family And Teachers Stage Protest Outside Kharar Court
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)