ਨਗਰ ਨਿਗਮ ਬਰਨਾਲਾ ਦੇ ਵਾਰਡ ਨੰਬਰ 14 ਅਧੀਨ ਆਉਂਦੇ ਪ੍ਰੇਮ ਨਗਰ ਇਲਾਕੇ ਵਿੱਚ ਸੀਵਰੇਜ ਦੇ ਓਵਰਫਲੋਅ ਹੋ ਰਹੇ ਗੰਦੇ ਪਾਣੀ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਸੜਕਾਂ ’ਤੇ ਖੜ੍ਹੇ ਗੰਦੇ ਪਾਣੀ ਅਤੇ ਬਦਬੂ ਕਾਰਨ ਇਲਾਕਾ ਵਾਸੀਆਂ ਨੂੰ ਆਉਣ-ਜਾਣ ਦੇ ਨਾਲ-ਨਾਲ ਘਰਾਂ ਵਿੱਚ ਰਹਿਣਾ ਵੀ ਔਖਾ ਹੋ ਰਿਹਾ ਹੈ।
ਲੰਮੇ ਸਮੇਂ ਤੋਂ ਸਮੱਸਿਆ ਦਾ ਹੱਲ ਨਾ ਹੋਣ ਤੋਂ ਨਾਰਾਜ਼ ਵਾਰਡ ਵਾਸੀਆਂ ਨੇ ਨਗਰ ਨਿਗਮ ਦੇ ਕੌਂਸਲਰ ਰਣਜੀਤ ਸਿੰਘ ਨੂੰ ਘੇਰ ਕੇ ਰੋਸ ਜਤਾਇਆ। ਲੋਕਾਂ ਦਾ ਦੋਸ਼ ਹੈ ਕਿ ਵਾਰ-ਵਾਰ ਸ਼ਿਕਾਇਤਾਂ ਦੇਣ ਦੇ ਬਾਵਜੂਦ ਸਮੱਸਿਆ ਦਾ ਕੋਈ ਪੱਕਾ ਹੱਲ ਨਹੀਂ ਕੀਤਾ ਗਿਆ। ਗੁੱਸੇ ਵਿੱਚ ਆਏ ਲੋਕਾਂ ਨੇ ਸੜਕ ’ਤੇ ਜਾਮ ਲਾ ਕੇ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਲਾਕਾ ਵਾਸੀਆਂ ਨੇ ਮੰਗ ਕੀਤੀ ਕਿ ਸੀਵਰੇਜ ਦੇ ਪਾਣੀ ਦੀ ਨਿਕਾਸੀ ਦਾ ਤੁਰੰਤ ਅਤੇ ਪੱਕਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਗੰਦੇ ਪਾਣੀ ਕਾਰਨ ਬਦਬੂ ਦੇ ਨਾਲ-ਨਾਲ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਵੀ ਬਣਿਆ ਹੋਇਆ ਹੈ।
ਦੂਜੇ ਪਾਸੇ ਕੌਂਸਲਰ ਰਣਜੀਤ ਸਿੰਘ ਨੇ ਸੀਵਰੇਜ ਓਵਰਫਲੋਅ ਦੀ ਸਮੱਸਿਆ ਨੂੰ ਮੰਨਦਿਆਂ ਦਾਅਵਾ ਕੀਤਾ ਕਿ ਇਲਾਕੇ ਦੀ ਇੱਕ ਨਿੱਜੀ ਮੱਝਾਂ ਦੀ ਡੇਅਰੀ ਵੱਲੋਂ ਪਾਣੀ ਦੀ ਨਿਕਾਸੀ ਦਾ ਰਸਤਾ ਬੰਦ ਕੀਤੇ ਜਾਣ ਕਾਰਨ ਵੀ ਹਾਲਾਤ ਵਿਗੜੇ ਹਨ। ਉਨ੍ਹਾਂ ਕਿਹਾ ਕਿ ਸੀਵਰੇਜ ਵਿਭਾਗ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਜਾ ਚੁੱਕੀ ਹੈ ਅਤੇ ਜਲਦ ਸਮੱਸਿਆ ਦਾ ਹੱਲ ਕਰਵਾਇਆ ਜਾਵੇਗਾ।
Foul smelling Sewage Water Floods Roads In Barnala s Prem Nagar Residents Stage A Road Blockade
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)