ਫ਼ਾਜ਼ਿਲਕਾ ’ਚ ਟੂਣੇ ਦੇ ਸ਼ੱਕ ਨੇ ਭਖਾਇਆ ਵਿਵਾਦ, ਗੁਆਂਢੀ ਪਰਿਵਾਰਾਂ ਵਿਚਾਲੇ ਤਲਵਾਰਾਂ ਚੱਲਣ ਤੱਕ ਪਹੁੰਚਿਆ ਮਾਮਲਾ

01/09/2026 | Public Times Bureau | Panjab

ਜ਼ਿਲ੍ਹਾ ਫ਼ਾਜ਼ਿਲਕਾ ਦੇ ਪਿੰਡ ਬੰਨ੍ਹਾਵਾਲਾ ਵਿੱਚ ਟੂਣਾ ਕਰਨ ਦੇ ਸ਼ੱਕ ਨੂੰ ਲੈ ਕੇ ਗੁਆਂਢੀਆਂ ਵਿਚਾਲੇ ਚੱਲ ਰਿਹਾ ਵਿਵਾਦ ਖੂਨੀ ਝੜਪ ਵਿੱਚ ਬਦਲ ਗਿਆ। ਦੋਵਾਂ ਧਿਰਾਂ ਵਿਚਾਲੇ ਹੋਈ ਲੜਾਈ ਦੌਰਾਨ ਤੇਜ਼ਧਾਰ ਹਥਿਆਰਾਂ ਨਾਲ ਕੀਤੇ ਹਮਲੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀ ਹੋ ਗਏ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਜਾਣਕਾਰੀ ਮੁਤਾਬਕ ਟੂਣਾ ਕਰਨ ਦੇ ਸ਼ੱਕ ਨੂੰ ਲੈ ਕੇ ਦੋਵਾਂ ਗੁਆਂਢੀ ਪਰਿਵਾਰਾਂ ਵਿਚਾਲੇ ਪਹਿਲਾਂ ਵੀ ਵਿਵਾਦ ਹੋਇਆ ਸੀ। ਇਸ ਦੌਰਾਨ ਔਰਤਾਂ ਵਿਚਾਲੇ ਹੱਥੋਪਾਈ ਵੀ ਹੋਈ ਸੀ, ਪਰ ਬਾਅਦ ਵਿੱਚ ਮਾਮਲਾ ਸ਼ਾਂਤ ਹੋ ਗਿਆ। ਮ੍ਰਿਤਕ ਦੇ ਪੁੱਤਰ ਗੁਰਪ੍ਰੀਤ ਸਿੰਘ ਨੇ ਦੋਸ਼ ਲਾਇਆ ਕਿ ਬੀਤੀ ਰਾਤ ਇਸੇ ਰੰਜਿਸ਼ ਨੂੰ ਲੈ ਕੇ ਦੂਜੀ ਧਿਰ ਦੇ ਲੋਕਾਂ ਨੇ ਉਨ੍ਹਾਂ ਦੇ ਪਰਿਵਾਰ ਨਾਲ ਮੁੜ ਝਗੜਾ ਸ਼ੁਰੂ ਕਰ ਦਿੱਤਾ।

ਗੁਰਪ੍ਰੀਤ ਸਿੰਘ ਦੇ ਮੁਤਾਬਕ, ਹਮਲਾਵਰਾਂ ਕੋਲ ਤਲਵਾਰ ਅਤੇ ਕਿਰਚ ਵਰਗੇ ਤੇਜ਼ਧਾਰ ਹਥਿਆਰ ਸਨ। ਝਗੜੇ ਦੌਰਾਨ ਉਸਦੇ ਪਿਤਾ ਗੁਰਦੇਵ ਸਿੰਘ ’ਤੇ ਹਮਲਾ ਕੀਤਾ ਗਿਆ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਹਮਲੇ ਵਿੱਚ ਗੁਰਪ੍ਰੀਤ ਸਿੰਘ ਸਮੇਤ ਦੋ ਵਿਅਕਤੀ ਜ਼ਖ਼ਮੀ ਹੋਏ ਹਨ ਅਤੇ ਉਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਅਰਨੀਵਾਲਾ ਦੇ ਐੱਸਐੱਚਓ ਕੁਲਦੀਪ ਕੁਮਾਰ ਪੁਲਿਸ ਟੀਮ ਸਮੇਤ ਹਸਪਤਾਲ ਪਹੁੰਚੇ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜ਼ਖ਼ਮੀਆਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਬਿਆਨਾਂ ਅਤੇ ਜਾਂਚ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Suspicion Of Black Magic Sparks Dispute In Fazilka Clash Between Neighbor Families Escalates To The Use Of Swords


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App