ਅਕਾਲੀ ਦਲ ਪੁਨਰ-ਸੁਰਜੀਤ ਦਾ ਭਾਜਪਾ ਨਾਲ ਗਠਜੋੜ ਲਗਭਗ ਤੈਅ, ਡਾ. ਰਤਨ ਸਿੰਘ ਅਜਨਾਲਾ ਨੇ ਕੀਤਾ ਦਾਅਵਾ

01/09/2026 | Public Times Bureau | Panjab

ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਹਲਕਾ ਅਜਨਾਲਾ ਦੇ ਕੋਆਰਡੀਨੇਟਰ ਅਤੇ ਸਾਬਕਾ ਸੰਸਦ ਮੈਂਬਰ ਡਾ. ਰਤਨ ਸਿੰਘ ਅਜਨਾਲਾ ਨੇ ਦਾਅਵਾ ਕੀਤਾ ਹੈ ਕਿ ਪਾਰਟੀ ਦਾ ਭਾਰਤੀ ਜਨਤਾ ਪਾਰਟੀ (BJP) ਨਾਲ ਗਠਜੋੜ ਲਗਭਗ ਤੈਅ ਹੋ ਗਿਆ ਹੈ ਅਤੇ ਇਸ ਦਾ ਰਸਮੀ ਐਲਾਨ ਜਲਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੋਵੇਂ ਪਾਰਟੀਆਂ ਮਿਲ ਕੇ ਲੜਨਗੀਆਂ। ਡਾ. ਅਜਨਾਲਾ ਨੇ ਹਲਕਾ ਅਜਨਾਲਾ ਤੋਂ ਆਪਣੀ ਦਾਅਵੇਦਾਰੀ ਬਾਰੇ ਵੀ ਕਿਹਾ ਕਿ ਉਹ ਚੋਣ ਜ਼ਰੂਰ ਲੜਨਗੇ, ਭਾਵੇਂ ਹਲਕਾ ਭਾਜਪਾ ਦੇ ਹਿੱਸੇ ਆਵੇ ਜਾਂ ਅਕਾਲੀ ਦਲ ਦੇ। ਉਨ੍ਹਾਂ ਕਿਹਾ ਕਿ ਗਠਜੋੜ ਤਹਿਤ ਅਜਨਾਲਾ ਜਿਸ ਪਾਰਟੀ ਦੇ ਹਿੱਸੇ ਆਵੇਗਾ, ਉਹ ਉਸੇ ਦੇ ਚੋਣ ਨਿਸ਼ਾਨ ’ਤੇ ਮੈਦਾਨ ਵਿੱਚ ਉਤਰਣ ਲਈ ਤਿਆਰ ਹਨ।

ਆਪਣੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਡਾ. ਅਜਨਾਲਾ ਨੇ ਇਹ ਵੀ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਜਪਾ ਵਿਚਾਲੇ ਵੀ ਗਠਜੋੜ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਇਕੱਠਾ ਨਜ਼ਰ ਆ ਸਕਦਾ ਹੈ। ਅਜਨਾਲਾ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਦੀ ਦਾਅਵੇਦਾਰੀ ਬਾਰੇ ਡਾ. ਅਜਨਾਲਾ ਨੇ ਕਿਹਾ ਕਿ ਜੇਕਰ ਪਾਰਟੀ ਉਨ੍ਹਾਂ ਨੂੰ ਟਿਕਟ ਦਿੰਦੀ ਹੈ ਤਾਂ ਉਹ ਪਾਰਟੀ ਦੇ ਉਮੀਦਵਾਰ ਦੀ ਜਿੱਤ ਲਈ ਕੰਮ ਕਰਨਗੇ। ਜ਼ਿਕਰਯੋਗ ਹੈ ਕਿ ਡਾ. ਰਤਨ ਸਿੰਘ ਅਜਨਾਲਾ ਦੇ ਪੁੱਤਰ ਨੇ ਪਿਛਲੇ ਸਮੇਂ ਵਿੱਚ ਅਕਾਲੀ ਦਲ ਛੱਡ ਕੇ ਭਾਜਪਾ ਦਾ ਸਾਥ ਦਿੱਤਾ ਸੀ, ਜਦਕਿ ਡਾ. ਅਜਨਾਲਾ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਨਾਲ ਜੁੜ ਗਏ ਸਨ। ಡਾ. ਅਜਨਾਲਾ ਦੇ ਤਾਜ਼ਾ ਬਿਆਨ ਤੋਂ ਬਾਅਦ ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਸਿਆਸੀ ਚਰਚਾ ਮੁੜ ਤੇਜ਼ ਹੋ ਗਈ ਹੈ।

Alliance Between The Revived Akali Dal And Bjp Almost Certain Claims Dr Rattan Singh Ajnala


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App