ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਗੁਟਕਾ ਸਾਹਿਬ ਦੇ ਪਾਵਨ ਅੰਗਾਂ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਮੁਲਜ਼ਮ ਨੂੰ ਪੁਲਿਸ ਹਵਾਲੇ ਕਰ ਦਿੱਤਾ ਹੈ। nਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਗੁਰੂ ਘਰ ਦਰਸ਼ਨ ਕਰਨ ਆਈ ਇੱਕ ਬੀਬੀ ਦੇ ਦੁਪੱਟੇ ਨਾਲ ਇੱਕ ਵਿਅਕਤੀ ਵੱਲੋਂ ਗੁਟਕਾ ਸਾਹਿਬ ਦੇ ਪੰਨੇ ਬੰਨ੍ਹੇ ਜਾਣ ਦੀ ਘਟਨਾ ਵਾਪਰੀ। ਉਨ੍ਹਾਂ ਕਿਹਾ ਕਿ ਅਜਿਹੀ ਹਰਕਤ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।
ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੁਲਜ਼ਮ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੇ ਨਾਲ-ਨਾਲ ਘਟਨਾ ਪਿੱਛੇ ਕਿਸੇ ਸਾਜ਼ਿਸ਼ ਦੀ ਸੰਭਾਵਨਾ ਦੀ ਵੀ ਜਾਂਚ ਕਰਨ ਦੀ ਮੰਗ ਕੀਤੀ। ਏਸੀਪੀ ਕੇਂਦਰੀ ਸੁਰਿੰਦਰ ਸਿੰਘ ਮੁਤਾਬਕ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਤਾਇਨਾਤ ਹੈਲਪਰ ਸਿਮਰਨਜੀਤ ਸਿੰਘ ਵੱਲੋਂ ਕੋਤਵਾਲੀ ਥਾਣੇ ਵਿੱਚ ਸ਼ਿਕਾਇਤ ਦਿੱਤੀ ਗਈ ਸੀ। ਸ਼ਿਕਾਇਤ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਾਲੇ ਪਾਸੇ ਇੱਕ ਵਿਅਕਤੀ ਨੇ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਇੱਕ ਔਰਤ ਦੇ ਦੁਪੱਟੇ ਨਾਲ ਬੰਨ੍ਹੇ। ਪੁਲਿਸ ਨੇ ਸੀਸੀਟੀਵੀ ਫੁਟੇਜ ਦੀ ਜਾਂਚ ਤੋਂ ਬਾਅਦ ਅੰਮ੍ਰਿਤਸਰ ਦੇ ਸ਼ਹੀਦ ਊਧਮ ਸਿੰਘ ਨਗਰ ਵਾਸੀ ਮਨਦੀਪ ਸਿੰਘ ਨੂੰ ਕਾਬੂ ਕਰ ਲਿਆ ਹੈ। ਪੁਲਿਸ ਵੱਲੋਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
Sacrilege Incident At Sri Darbar Sahib Complex Accused Handed Over To Police
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)