ਗਵਾਹੀ ਲਈ ਵਾਰ-ਵਾਰ ਹੇਠਲੀ ਅਦਾਲਤ ਨਾ ਪਹੁੰਚਿਆ ASI, ਹਾਈ ਕੋਰਟ ਨੇ ਤਨਖਾਹ ’ਚੋਂ ₹50 ਹਜ਼ਾਰ ਕੱਟਣ ਦੇ ਦਿੱਤੇ ਹੁਕਮ

05/09/2026 | Public Times Bureau | Panjab

ਗਵਾਹੀ ਤੋਂ ਵਾਰ-ਵਾਰ ਗੈਰਹਾਜ਼ਰ ASI ਨੂੰ ਹਾਈ ਕੋਰਟ ਦੀ ਸਖ਼ਤ ਫਟਕਾਰ, ਤਨਖਾਹ ’ਚੋਂ ₹50 ਹਜ਼ਾਰ ਕੱਟਣ ਦੇ ਹੁਕਮਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅਪਰਾਧਿਕ ਮਾਮਲੇ ’ਚ ਗਵਾਹੀ ਦੇਣ ਲਈ ਹੇਠਲੀ ਅਦਾਲਤ ’ਚ ਵਾਰ-ਵਾਰ ਪੇਸ਼ ਨਾ ਹੋਣ ਵਾਲੇ ਪੰਜਾਬ ਪੁਲਿਸ ਦੇ ਏਐੱਸਆਈ ਹਰਜਿੰਦਰ ਸਿੰਘ ’ਤੇ ਸਖ਼ਤ ਰੁਖ ਅਪਣਾਇਆ ਹੈ। ਅਦਾਲਤ ਨੇ ਉਸ ਦੀ ਤਨਖਾਹ ’ਚੋਂ 50 ਹਜ਼ਾਰ ਰੁਪਏ ਕੱਟਣ ਦੇ ਹੁਕਮ ਦਿੱਤੇ ਹਨ।

ਜਸਟਿਸ ਆਲੋਕ ਜੈਨ ਨੇ ਕਿਹਾ ਕਿ ਪੁਲਿਸ ਅਧਿਕਾਰੀ ਹੇਠਲੀ ਅਦਾਲਤ ’ਚ ਗਵਾਹੀ ਦੇਣ ਤੋਂ ਬਚਦਾ ਰਿਹਾ, ਪਰ ਮੁਲਜ਼ਮ ਦੀ ਜ਼ਮਾਨਤ ਦਾ ਵਿਰੋਧ ਕਰਨ ਲਈ ਹਾਈ ਕੋਰਟ ਪਹੁੰਚ ਗਿਆ। ਅਦਾਲਤ ਨੇ ਇਸ ਨੂੰ ਅਦਾਲਤੀ ਹੁਕਮਾਂ ਦੀ ਅਣਦੇਖੀ ਅਤੇ ਗੰਭੀਰ ਲਾਪਰਵਾਹੀ ਕਰਾਰ ਦਿੱਤਾ। ਹਾਈ ਕੋਰਟ ਨੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ਇਹ ਅਜਿਹਾ ਮਾਮਲਾ ਸੀ, ਜਿਸ ’ਚ ਪੁਲਿਸ ਅਧਿਕਾਰੀ ਨੂੰ ਅਦਾਲਤ ਤੋਂ ਹੀ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਸੀ, ਤਾਂ ਜੋ ਹੋਰ ਅਧਿਕਾਰੀਆਂ ਨੂੰ ਵੀ ਸਖ਼ਤ ਸੰਦੇਸ਼ ਮਿਲ ਸਕੇ।

ਹਾਲਾਂਕਿ, ਏਐੱਸਆਈ ਵੱਲੋਂ ਬਿਨਾਂ ਸ਼ਰਤ ਮੁਆਫ਼ੀ ਮੰਗਣ ਅਤੇ ਅੱਗੇ ਤੋਂ ਹੇਠਲੀ ਅਦਾਲਤ ’ਚ ਪੇਸ਼ ਹੋ ਕੇ ਗਵਾਹੀ ਦੇਣ ਦੇ ਭਰੋਸੇ ਤੋਂ ਬਾਅਦ ਅਦਾਲਤ ਨੇ ਉਸ ਨੂੰ ਆਖ਼ਰੀ ਮੌਕਾ ਦਿੱਤਾ ਹੈ। ਅਦਾਲਤ ਨੇ ਹੁਕਮ ਦਿੱਤਾ ਕਿ ਏਐੱਸਆਈ 9 ਸਤੰਬਰ ਨੂੰ ਸਵੇਰੇ 10 ਵਜੇ ਸਬੰਧਤ ਹੇਠਲੀ ਅਦਾਲਤ ’ਚ ਪੇਸ਼ ਹੋ ਕੇ ਗਵਾਹੀ ਦਰਜ ਕਰਵਾਏ। ਇਸ ਦੇ ਨਾਲ ਹੀ ਤਰਨਤਾਰਨ ਦੇ ਐੱਸਐੱਸਪੀ ਨੂੰ ਏਐੱਸਆਈ ਦੀ ਲਿਖਤੀ ਮੁਆਫ਼ੀ ਜ਼ਿਲ੍ਹੇ ਦੇ ਸਾਰੇ ਥਾਣਿਆਂ ’ਚ ਭੇਜਣ ਅਤੇ ਹੋਰ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀਆਂ ਨਾਲ ਵੀ ਸਾਂਝੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਹਾਈ ਕੋਰਟ ਨੇ ਇਸ ਰਾਹੀਂ ਪੁਲਿਸ ਵਿਭਾਗ ਨੂੰ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਸਰਕਾਰੀ ਗਵਾਹਾਂ ਵੱਲੋਂ ਅਦਾਲਤੀ ਹੁਕਮਾਂ ਦੀ ਪਾਲਣਾ ਅਤੇ ਸਮੇਂ ਸਿਰ ਗਵਾਹੀ ਦੇਣਾ ਲਾਜ਼ਮੀ ਹੈ।

High Court Orders 50 000 Deduction From Asi s Salary For Repeatedly Failing To Appear In The Lower Court To Testify


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App