ਸਰਕਾਰੀ ਮੈਰੀਟੋਰੀਅਸ ਸਕੂਲ ਸੈਕਟਰ-70, ਮੁਹਾਲੀ ’ਚ ਤਾਇਨਾਤ ਕੱਚੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੇ ਸੇਵਾਵਾਂ ਸਿੱਖਿਆ ਵਿਭਾਗ ’ਚ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਅਧਿਆਪਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਮੰਗ ’ਤੇ ਹੁਣ ਤੱਕ ਸਰਕਾਰ ਵੱਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ।
ਮੈਰੀਟੋਰੀਅਸ ਟੀਚਰਜ਼ ਯੂਨੀਅਨ ਜ਼ਿਲ੍ਹਾ ਮੁਹਾਲੀ ਦੀ ਅਪੀਲ ’ਤੇ 5 ਸਤੰਬਰ, ਅਧਿਆਪਕ ਦਿਵਸ ਮੌਕੇ ਦੁਪਹਿਰ 2:15 ਵਜੇ ਸਰਕਾਰੀ ਮੈਰੀਟੋਰੀਅਸ ਸਕੂਲ ਦੇ ਗੇਟ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪੁਤਲੇ ਫੂਕ ਕੇ ਸਰਕਾਰ ਖ਼ਿਲਾਫ਼ ਰੋਸ ਜਤਾਇਆ ਜਾਵੇਗਾ।
ਅਧਿਆਪਕਾਂ ਦਾ ਇਹ ਪ੍ਰਦਰਸ਼ਨ ਉਸ ਸਮੇਂ ਹੋ ਰਿਹਾ ਹੈ ਜਦੋਂ 5 ਸਤੰਬਰ ਨੂੰ ਹੀ ਮੁਹਾਲੀ ਦੇ ਵਿਕਾਸ ਭਵਨ ਵਿਖੇ ਸੂਬਾ ਪੱਧਰੀ ਅਧਿਆਪਕ ਦਿਵਸ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ’ਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਸ਼ਾਮਲ ਹੋਣ ਦੀ ਗੱਲ ਕਹੀ ਗਈ ਹੈ।
ਸਮਾਗਮ ਦੌਰਾਨ ਸਰਕਾਰੀ ਸਕੂਲਾਂ ਦੇ 75 ਅਧਿਆਪਕਾਂ ਅਤੇ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ ਜਾਣਾ ਹੈ। ਇਸੇ ਦਿਨ ਮੈਰੀਟੋਰੀਅਸ ਸਕੂਲ ਦੇ ਕੱਚੇ ਅਧਿਆਪਕਾਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਦਾ ਐਲਾਨ ਸਰਕਾਰ ਲਈ ਵੱਡੀ ਚੁਣੌਤੀ ਵਜੋਂ ਦੇਖਿਆ ਜਾ ਰਿਹਾ ਹੈ।
Teachers To Burn Effigies Of The Cm And Education Minister On Teachers Day
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)