ਪਲਾਹੀ ਰੋਡ ’ਤੇ ਦੇਰ ਰਾਤ ਮੋਬਾਈਲ ਫੋਨ ਖੋਹ ਕੇ ਫ਼ਰਾਰ ਹੋਏ ਤਿੰਨ ਨੌਜਵਾਨਾਂ ਵਿੱਚੋਂ ਇੱਕ ਨੂੰ ਲੋਕਾਂ ਦੀ ਮਦਦ ਨਾਲ ਕਾਬੂ ਕਰਕੇ ਪੁਲਿਸ ਦੇ ਹਵਾਲੇ ਕੀਤਾ ਗਿਆ। ਫੜਿਆ ਗਿਆ ਨੌਜਵਾਨ ਕਥਿਤ ਤੌਰ ’ਤੇ ਨਸ਼ੇ ਦੀ ਹਾਲਤ ਵਿੱਚ ਮਿਲਿਆ, ਜਦਕਿ ਉਸ ਦੇ ਦੋ ਸਾਥੀ ਫ਼ਰਾਰ ਹੋਣ ਵਿੱਚ ਕਾਮਯਾਬ ਰਹੇ। ਜਾਣਕਾਰੀ ਅਨੁਸਾਰ ਬਲਜੀਤ ਸਿੰਘ ਦੇਰ ਰਾਤ ਪਲਾਹੀ ਰੋਡ ’ਤੇ ਪੈਦਲ ਜਾ ਰਿਹਾ ਸੀ। ਇਸ ਦੌਰਾਨ ਸਪਲੈਂਡਰ ਮੋਟਰਸਾਈਕਲ ’ਤੇ ਸਵਾਰ ਤਿੰਨ ਨੌਜਵਾਨਾਂ ਨੇ ਉਸ ਦਾ ਮੋਬਾਈਲ ਫੋਨ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਏ।
ਮੋਬਾਈਲ ਖੋਹੇ ਜਾਣ ਤੋਂ ਬਾਅਦ ਬਲਜੀਤ ਸਿੰਘ ਲੁਟੇਰਿਆਂ ਦੀ ਭਾਲ ਕਰ ਰਿਹਾ ਸੀ। ਸਵੇਰੇ ਸ਼ੂਗਰ ਮਿੱਲ ਨੇੜੇ ਉਸ ਨੇ ਸੜਕ ਕਿਨਾਰੇ ਨਸ਼ੇ ਦੀ ਹਾਲਤ ਵਿੱਚ ਡਿੱਗੇ ਇੱਕ ਨੌਜਵਾਨ ਨੂੰ ਦੇਖਿਆ। ਬਲਜੀਤ ਸਿੰਘ ਨੇ ਕਥਿਤ ਤੌਰ ’ਤੇ ਉਸ ਦੀ ਪਛਾਣ ਮੋਬਾਈਲ ਖੋਹਣ ਵਾਲੇ ਨੌਜਵਾਨ ਵਜੋਂ ਕੀਤੀ। ਇਸ ਤੋਂ ਬਾਅਦ ਆਲੇ-ਦੁਆਲੇ ਦੇ ਲੋਕ ਮੌਕੇ ’ਤੇ ਇਕੱਠੇ ਹੋ ਗਏ ਅਤੇ ਨੌਜਵਾਨ ਨੂੰ ਕਾਬੂ ਕਰ ਲਿਆ। ਸੂਚਨਾ ਮਿਲਣ ’ਤੇ ਪੀਸੀਆਰ ਟੀਮ ਨੇ ਮੌਕੇ ’ਤੇ ਪਹੁੰਚ ਕੇ ਉਸ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਅਗਲੀ ਕਾਰਵਾਈ ਲਈ ਪੁਲਿਸ ਦੇ ਹਵਾਲੇ ਕਰ ਦਿੱਤਾ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਫ਼ਰਾਰ ਦੋ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਬੂ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਇਲਾਕਾ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਰਾਤ ਸਮੇਂ ਗਸ਼ਤ ਵਧਾਉਣ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ’ਤੇ ਨੱਥ ਪਾਉਣ ਲਈ ਸਖ਼ਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਫਗਵਾੜਾ ਦੇ ਐੱਸਪੀ ਮੇਜਰ ਸਿੰਘ ਵੱਲੋਂ ਅਹੁਦਾ ਸੰਭਾਲਣ ਤੋਂ ਬਾਅਦ ਬੀਤੇ ਦਿਨੀਂ ਫਗਵਾੜਾ ਵਿੱਚ ਹੀ ਮੋਬਾਈਲ ਫੋਨ ਖੋਹ ਕੇ ਫ਼ਰਾਰ ਹੋਣ ਵਾਲੇ ਤਿੰਨ ਮੋਟਰਸਾਈਕਲ ਸਵਾਰ ਲੁਟੇਰਿਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ। ਇਲਾਕੇ ਵਿੱਚ ਲੁੱਟ-ਖੋਹ ਦੀਆਂ ਲਗਾਤਾਰ ਸਾਹਮਣੇ ਆ ਰਹੀਆਂ ਘਟਨਾਵਾਂ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ।
Mobile Snatcher Nabbed In Phagwara Two Accomplices At Large
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)