ਬਠਿੰਡਾ ’ਚ ਬਲਤੇਜ ਪੰਨੂ ਦਾ ਬਿਕਰਮ ਮਜੀਠੀਆ ’ਤੇ ਤਿੱਖਾ ਹਮਲਾ, ਤਸਵੀਰਾਂ ਜਨਤਕ ਕਰਨ ਦੀ ਦਿੱਤੀ ਚਿਤਾਵਨੀ

05/09/2026 | Public Times Bureau | Panjab

ਆਮ ਆਦਮੀ ਪਾਰਟੀ (ਆਪ) ਦੇ ਆਗੂ ਬਲਤੇਜ ਪੰਨੂ ਨੇ ਬਠਿੰਡਾ ’ਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ’ਤੇ ਤਿੱਖੇ ਸਿਆਸੀ ਹਮਲੇ ਕੀਤੇ। ਪੰਨੂ ਨੇ ਮਜੀਠੀਆ ਨੂੰ ਸਵਾਲ ਕਰਦਿਆਂ ਸਤਪ੍ਰੀਤ ਸਿੰਘ ਸੱਤਾ ਅਤੇ ਪਰਮਿੰਦਰ ਸਿੰਘ ਉਰਫ਼ ਪਿੰਦੀ ਨਾਲ ਉਨ੍ਹਾਂ ਦੇ ਕਥਿਤ ਸਬੰਧਾਂ ਬਾਰੇ ਸਪਸ਼ਟੀਕਰਨ ਮੰਗਿਆ।

ਪੰਨੂ ਨੇ ਦਾਅਵਾ ਕੀਤਾ ਕਿ ਸੱਤਾ ਅਤੇ ਪਿੰਦੀ ਨੂੰ ਅਕਾਲੀ ਦਲ ਨਾਲ ਜੁੜੇ ਵੱਖ-ਵੱਖ ਸਮਾਗਮਾਂ ਵਿੱਚ ਮੁੱਖ ਮਹਿਮਾਨ ਵਜੋਂ ਸੱਦਿਆ ਜਾਂਦਾ ਰਿਹਾ ਹੈ। ਉਨ੍ਹਾਂ ਮਜੀਠੀਆ ਤੋਂ ਆਪਣੇ ਵਿਆਹ ਵਿੱਚ ਸੱਤਾ ਅਤੇ ਪਿੰਦੀ ਦੀ ਭੂਮਿਕਾ ਬਾਰੇ ਵੀ ਸਵਾਲ ਕੀਤਾ। ਪੰਨੂ ਨੇ ਕਿਹਾ ਕਿ ਇਨ੍ਹਾਂ ਸਬੰਧਾਂ ਨਾਲ ਜੁੜੀਆਂ ਤਸਵੀਰਾਂ ਉਨ੍ਹਾਂ ਕੋਲ ਮੌਜੂਦ ਹਨ ਅਤੇ ਲੋੜ ਪੈਣ ’ਤੇ ਉਹ ਇਨ੍ਹਾਂ ਨੂੰ ਜਨਤਕ ਕਰਨਗੇ।

ਆਪ ਆਗੂ ਨੇ ਦੋਸ਼ ਲਾਇਆ ਕਿ ਅਕਾਲੀ ਦਲ ਵੱਲੋਂ ਅਸਲ ਮੁੱਦਿਆਂ ਦੀ ਬਜਾਏ ਵਿਅਕਤੀਗਤ ਹਮਲਿਆਂ ਅਤੇ ਕਿਰਦਾਰਕੁਸ਼ੀ ਦੀ ਸਿਆਸਤ ਕੀਤੀ ਜਾਂਦੀ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਕਿਰਦਾਰਕੁਸ਼ੀ ਦੀ ਕੋਸ਼ਿਸ਼ ਵੀ ਕੀਤੀ ਗਈ, ਪਰ ਉਹ ਸਫਲ ਨਹੀਂ ਹੋਈ।

ਮਜੀਠੀਆ ਵੱਲੋਂ ਕਥਿਤ ਵੀਡੀਓ ਨੂੰ ਲੈ ਕੇ ਉਠਾਏ ਜਾ ਰਹੇ ਸਵਾਲਾਂ ’ਤੇ ਪੰਨੂ ਨੇ ਪੁੱਛਿਆ ਕਿ ਕੀ ਇਸ ਵੀਡੀਓ ਦੀ ਫੋਰੈਂਸਿਕ ਜਾਂਚ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਮਾਮਲੇ ’ਤੇ ਫ਼ੈਸਲਾ ਦੇਣ ਤੋਂ ਪਹਿਲਾਂ ਤੱਥਾਂ ਅਤੇ ਜਾਂਚ ਨੂੰ ਆਧਾਰ ਬਣਾਇਆ ਜਾਣਾ ਚਾਹੀਦਾ ਹੈ। ਪੰਨੂ ਨੇ ਤਨਜ਼ ਕਰਦਿਆਂ ਕਿਹਾ ਕਿ ਮਜੀਠੀਆ ਖੁਦ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ।

ਪੰਨੂ ਨੇ ਮਜੀਠੀਆ ਦੀ ਜਾਇਦਾਦ ਨੂੰ ਲੈ ਕੇ ਵੀ ਸਵਾਲ ਚੁੱਕੇ ਅਤੇ ਉਨ੍ਹਾਂ ਨੂੰ ‘ਦਾਜ ਵਿੱਚ ਆਇਆ ਹੋਇਆ ਬੰਦਾ’ ਕਹਿੰਦਿਆਂ ਤਨਜ਼ ਕੀਤਾ। ਉਨ੍ਹਾਂ ਕਿਹਾ ਕਿ ਸਿਆਸਤ ਵਿੱਚ ਦੋਸ਼ਾਂ ਅਤੇ ਜਵਾਬੀ ਦੋਸ਼ਾਂ ਦੀ ਬਜਾਏ ਤੱਥਾਂ ਦੇ ਆਧਾਰ ’ਤੇ ਲੋਕਾਂ ਨਾਲ ਜੁੜੇ ਮੁੱਦਿਆਂ ’ਤੇ ਚਰਚਾ ਹੋਣੀ ਚਾਹੀਦੀ ਹੈ।

Baltej Pannu Launches A Scathing Attack On Bikram Majithia In Bathinda Warns Of Making Photographs Public


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App