ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੀ ਮਹਿਲਾ ਵਿੰਗ ਵੱਲੋਂ ਸ਼ਨੀਵਾਰ ਨੂੰ ਚੰਡੀਗੜ੍ਹ ਵਿੱਚ ਰੋਸ ਮਾਰਚ ਕੱਢਿਆ ਗਿਆ। ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਮਹਿਲਾ ਵਰਕਰ ਮੁੱਖ ਮੰਤਰੀ ਨਿਵਾਸ ਵੱਲ ਵਧੀਆਂ, ਜਿਨ੍ਹਾਂ ਨੂੰ ਪੁਲਿਸ ਨੇ ਰਸਤੇ ਵਿੱਚ ਬੈਰੀਕੇਡ ਲਗਾ ਕੇ ਰੋਕ ਦਿੱਤਾ। ਬੈਰੀਕੇਡਿੰਗ ਨੇੜੇ ਪਹੁੰਚਣ ’ਤੇ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਾਲੇ ਧੱਕਾ-ਮੁੱਕੀ ਹੋਈ। ਇਸ ਤੋਂ ਬਾਅਦ ਪੁਲਿਸ ਨੇ ਹਰਸਿਮਰਤ ਕੌਰ ਬਾਦਲ ਸਮੇਤ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਮੁੱਖ ਮੰਤਰੀ ਨਿਵਾਸ ਵੱਲ ਜਾਣ ਤੋਂ ਰੋਕੇ ਜਾਣ ਮਗਰੋਂ ਕਈ ਮਹਿਲਾ ਵਰਕਰ ਸੜਕ ’ਤੇ ਬੈਠ ਗਈਆਂ ਅਤੇ ਧਰਨਾ ਦਿੱਤਾ।
ਹਰਸਿਮਰਤ ਕੌਰ ਬਾਦਲ ਨੇ ਡਾ. ਗੁਰਪ੍ਰੀਤ ਕੌਰ ਨਾਲ ਜੁੜੇ ਦੋਸ਼ਾਂ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਅਕਾਲੀ ਦਲ ਨੇ ਪੁਲਿਸ ਦੀ ਕਾਰਵਾਈ ’ਤੇ ਸਵਾਲ ਚੁੱਕਦਿਆਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਵਿਰੋਧ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਾਰਟੀ ਦਾ ਕਹਿਣਾ ਹੈ ਕਿ ਮਾਮਲੇ ਨਾਲ ਜੁੜੇ ਦੋਸ਼ ਗੰਭੀਰ ਹਨ ਅਤੇ ਜਾਂਚ ਤੱਥਾਂ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ। NHRC ਦੇ ਨੋਟਿਸ ਦਾ ਵੀ ਕੀਤਾ ਜ਼ਿਕਰ ਅਕਾਲੀ ਦਲ ਨੇ ਦਾਅਵਾ ਕੀਤਾ ਕਿ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (NHRC) ਨੇ ਵੀ ਮਾਮਲੇ ਦਾ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਸਕੱਤਰ ਅਤੇ ਪੁਲਿਸ ਡਾਇਰੈਕਟਰ ਜਨਰਲ ਤੋਂ ਜਾਂਚ ਅਤੇ ਕੀਤੀ ਗਈ ਕਾਰਵਾਈ ਸਬੰਧੀ ਰਿਪੋਰਟ ਮੰਗੀ ਹੈ। ਹਰਸਿਮਰਤ ਕੌਰ ਬਾਦਲ ਇਸ ਤੋਂ ਪਹਿਲਾਂ ਵੀ ਨਿਰਪੱਖ ਜਾਂਚ ਦੀ ਮੰਗ ਕਰ ਚੁੱਕੀਆਂ ਹਨ।
ਇਸ ਮਾਮਲੇ ਨੂੰ ਲੈ ਕੇ ਭਾਜਪਾ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਪਰਨੀਤ ਕੌਰ ਨੇ ਵੀ ਪੰਜਾਬ ਸਰਕਾਰ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਜੁੜੇ ਗੰਭੀਰ ਦੋਸ਼ਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਸਬੰਧਤ ਏਜੰਸੀਆਂ ਨੂੰ ਤੱਥਾਂ ਦੇ ਆਧਾਰ ’ਤੇ ਮਾਮਲੇ ਦੀ ਪੜਤਾਲ ਕਰਨੀ ਚਾਹੀਦੀ ਹੈ। ਹਾਲਾਂਕਿ, ਡਾ. ਗੁਰਪ੍ਰੀਤ ਕੌਰ ਨਾਲ ਜੁੜੇ ਦੋਸ਼ਾਂ ਦੀ ਜਾਂਚ ਜਾਰੀ ਹੈ ਅਤੇ ਇਨ੍ਹਾਂ ਦੋਸ਼ਾਂ ਦਾ ਅਦਾਲਤ ਵਿੱਚ ਹਾਲੇ ਤੱਕ ਨਿਰਣੇ ਨਹੀਂ ਹੋਇਆ ਹੈ।
Akali Dal Protests Over Allegations Against Gurpreet Kaur Several Workers Including Harsimrat Badal Detained
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)