ਅਮਰੀਕਾ ਦੇ ਕੈਲੀਫੋਰਨੀਆ ਵਿੱਚ ਪੀਜ਼ਾ ਰੈਸਟੋਰੈਂਟ ਦੀ ਆੜ ਵਿੱਚ ਡਰੱਗਜ਼ ਦੀ ਕਥਿਤ ਤਸਕਰੀ ਕਰਨ ਦੇ ਦੋਸ਼ ਵਿੱਚ 50 ਸਾਲਾ ਭਾਰਤੀ ਨਾਗਰਿਕ ਕਾਵਲ ਪ੍ਰੀਤ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਦੋਸ਼ ਹੈ ਕਿ ਉਹ ਦਿਨੂਬਾ ਸਥਿਤ ਆਪਣੇ ਰਾਊਂਡ ਟੇਬਲ ਪੀਜ਼ਾ ਆਉਟਲੈਟ ਤੋਂ ਵੱਡੀ ਮਾਤਰਾ ਵਿੱਚ ਮੇਥਾਮਫੇਟਾਮਾਈਨ ਵੇਚ ਰਿਹਾ ਸੀ।
ਅਮਰੀਕੀ ਨਿਆਂ ਵਿਭਾਗ ਮੁਤਾਬਕ, ਸੰਘੀ ਏਜੰਟਾਂ ਨੇ 18 ਅਗਸਤ ਨੂੰ ਸਿੰਘ ਦੇ ਘਰ ਅਤੇ ਕਾਰੋਬਾਰੀ ਥਾਂ ’ਤੇ ਛਾਪੇਮਾਰੀ ਕੀਤੀ। ਤਲਾਸ਼ੀ ਦੌਰਾਨ 40 ਪੌਂਡ ਤੋਂ ਵੱਧ ਮੇਥਾਮਫੇਟਾਮਾਈਨ, ਤਿੰਨ ਹਥਿਆਰ ਅਤੇ 10 ਹਜ਼ਾਰ ਅਮਰੀਕੀ ਡਾਲਰ ਤੋਂ ਵੱਧ ਦੀ ਨਕਦੀ ਬਰਾਮਦ ਹੋਣ ਦਾ ਦਾਅਵਾ ਕੀਤਾ ਗਿਆ ਹੈ।
ਸਿੰਘ ’ਤੇ ਡਰੱਗ ਤਸਕਰੀ ਅਤੇ ਤਸਕਰੀ ਨੂੰ ਉਤਸ਼ਾਹਿਤ ਕਰਨ ਲਈ ਹਥਿਆਰ ਰੱਖਣ ਦੇ ਦੋਸ਼ ਲਗਾਏ ਗਏ ਹਨ। ਦੋਸ਼ ਸਾਬਤ ਹੋਣ ਦੀ ਸੂਰਤ ਵਿੱਚ ਡਰੱਗ ਤਸਕਰੀ ਦੇ ਮਾਮਲੇ ਵਿੱਚ ਉਸ ਨੂੰ ਘੱਟੋ-ਘੱਟ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਅਤੇ 10 ਮਿਲੀਅਨ ਡਾਲਰ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਹਥਿਆਰ ਸਬੰਧੀ ਦੋਸ਼ ਵਿੱਚ ਵੀ ਘੱਟੋ-ਘੱਟ ਪੰਜ ਸਾਲ ਦੀ ਕੈਦ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਦੀ ਵਿਵਸਥਾ ਹੈ।
ਅਮਰੀਕੀ ਅਧਿਕਾਰੀਆਂ ਅਨੁਸਾਰ ਇਹ ਕਾਰਵਾਈ ਹੋਮਲੈਂਡ ਸਕਿਊਰਿਟੀ ਟਾਸਕ ਫੋਰਸ ਦੀ ਪਹਿਲ ਦਾ ਹਿੱਸਾ ਹੈ, ਜਿਸ ਤਹਿਤ ਅਮਰੀਕਾ ਅਤੇ ਵਿਦੇਸ਼ਾਂ ਵਿੱਚ ਸਰਗਰਮ ਅਪਰਾਧਿਕ ਗਿਰੋਹਾਂ, ਮਨੁੱਖੀ ਤਸਕਰੀ ਅਤੇ ਗੈਰ-ਕਾਨੂੰਨੀ ਵਪਾਰ ਨਾਲ ਜੁੜੇ ਨੈੱਟਵਰਕਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।
Indian National Arrested On Charges Of Selling Drugs From A California Pizza Restaurant
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)