ਪੰਜਾਬ ਦੇ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਦੀ ਅਗਵਾਈ ਹੇਠ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਸਰਹੱਦ ’ਤੇ ਲਾਇਆ ਪੱਕਾ ਮੋਰਚਾ ਐਤਵਾਰ ਨੂੰ ਛੇਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਕਿਸਾਨਾਂ ਦੇ ਇਸ ਸੰਘਰਸ਼ ਨੂੰ ਹੁਣ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਨੇ ਵੀ ਬਿਨਾਂ ਸ਼ਰਤ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਮੋਰਚੇ ਨੂੰ ਮਿਲੇ ਇਸ ਸਮਰਥਨ ਨਾਲ ਕਿਸਾਨ ਅੰਦੋਲਨ ਨੂੰ ਹੋਰ ਬਲ ਮਿਲਣ ਦੀ ਉਮੀਦ ਹੈ।
ਇਸ ਦੌਰਾਨ ਕੌਮੀ ਕਿਸਾਨ ਆਗੂ ਰਾਕੇਸ਼ ਟਿਕੈਤ ਵੀ ਮੁਹਾਲੀ ਧਰਨੇ ਵਿੱਚ ਪਹੁੰਚ ਕੇ ਕਿਸਾਨਾਂ ਨੂੰ ਸੰਬੋਧਨ ਕਰਨਗੇ। ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਸੋਸ਼ਲ ਮੀਡੀਆ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਮੁਤਾਬਕ ਰਾਕੇਸ਼ ਟਿਕੈਤ ਅੱਜ ਮੁਹਾਲੀ ਧਰਨੇ ਵਿੱਚ ਪਹੁੰਚਣਗੇ ਅਤੇ ਕਿਸਾਨਾਂ ਨਾਲ ਆਪਣਾ ਸਮਰਥਨ ਸਾਂਝਾ ਕਰਨਗੇ। ਲੱਖੋਵਾਲ ਨੇ ਇਹ ਵੀ ਕਿਹਾ ਕਿ ਅੱਜ ਸ਼ਾਮ ਜਾਂ ਸੋਮਵਾਰ ਨੂੰ ਕਿਸਾਨ ਆਗੂਆਂ ਵੱਲੋਂ ਕੋਈ ਵੱਡਾ ਐਲਾਨ ਕੀਤਾ ਜਾ ਸਕਦਾ ਹੈ।
Farmers Protest At The Mohali chandigarh Border Enters Its Sixth Day Rakesh Tikait To Extend Support Today
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)