ਸਥਾਨਕ ਇਲਾਕੇ ਵਿੱਚ 17 ਸਾਲਾ ਨਾਬਾਲਿਗਾ ਨੂੰ ਕਥਿਤ ਤੌਰ ’ਤੇ ਉਸ ਦੇ ਮਾਤਾ-ਪਿਤਾ ਦੇ ਸਾਹਮਣੇ ਮੋਟਰਸਾਈਕਲ ’ਤੇ ਬਿਠਾ ਕੇ ਭਜਾ ਕੇ ਲਿਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਨੌਜਵਾਨ ਸਮੇਤ ਉਸ ਦੀ ਮਾਂ ਅਤੇ ਭੈਣ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਨੂੰ ਦਿੱਤੀ ਸ਼ਿਕਾਇਤ ਮੁਤਾਬਕ, ਮੁਲਜ਼ਮ ਪਰਿਵਾਰ ਕਰੀਬ ਇੱਕ ਮਹੀਨਾ ਪਹਿਲਾਂ ਨਾਬਾਲਿਗਾ ਦਾ ਰਿਸ਼ਤਾ ਆਪਣੇ ਲੜਕੇ ਜੋਬਨਜੀਤ ਸਿੰਘ ਟੈਣੀ ਨਾਲ ਕਰਨ ਲਈ ਪਰਿਵਾਰ ਕੋਲ ਆਇਆ ਸੀ। ਲੜਕੀ ਦੀ ਉਮਰ 17 ਸਾਲ ਹੋਣ ਕਾਰਨ ਪਰਿਵਾਰ ਨੇ ਵਿਆਹ ਤੋਂ ਇਨਕਾਰ ਕਰ ਦਿੱਤਾ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਇਸ ਦੌਰਾਨ ਉਨ੍ਹਾਂ ਨੂੰ ਲੜਕੀ ਨੂੰ ਭਜਾ ਕੇ ਲਿਜਾਣ ਦੀ ਧਮਕੀ ਵੀ ਦਿੱਤੀ ਗਈ ਸੀ।
ਸ਼ਿਕਾਇਤ ਅਨੁਸਾਰ 29 ਅਗਸਤ ਨੂੰ ਜਦੋਂ ਲੜਕੀ ਦੇ ਮਾਤਾ-ਪਿਤਾ ਬਾਜ਼ਾਰ ਤੋਂ ਘਰ ਨੇੜੇ ਪਹੁੰਚੇ ਤਾਂ ਜੋਬਨਜੀਤ ਸਿੰਘ ਟੈਣੀ ਕਥਿਤ ਤੌਰ ’ਤੇ ਨਾਬਾਲਿਗਾ ਨੂੰ ਮੋਟਰਸਾਈਕਲ ’ਤੇ ਬਿਠਾ ਕੇ ਲੈ ਗਿਆ। ਇਸ ਦੌਰਾਨ ਉਸ ਦੀ ਮਾਂ ਸਰਬਜੀਤ ਕੌਰ ਅਤੇ ਭੈਣ ਮਨਪ੍ਰੀਤ ਕੌਰ ਵੀ ਐਕਟਿਵਾ ’ਤੇ ਉਨ੍ਹਾਂ ਦੇ ਨਾਲ ਸਨ। ਪਰਿਵਾਰ ਵੱਲੋਂ ਪਿੱਛਾ ਕਰਨ ਦੇ ਬਾਵਜੂਦ ਉਹ ਲੜਕੀ ਨੂੰ ਰੋਕ ਨਹੀਂ ਸਕੇ।
ਕਈ ਦਿਨਾਂ ਤੱਕ ਭਾਲ ਕਰਨ ਤੋਂ ਬਾਅਦ ਵੀ ਲੜਕੀ ਦਾ ਪਤਾ ਨਾ ਲੱਗਣ ’ਤੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ। ਜਾਂਚ ਅਧਿਕਾਰੀ ਸਬ-ਇੰਸਪੈਕਟਰ ਗੁਰਮੁਖ ਸਿੰਘ ਨੇ ਦੱਸਿਆ ਕਿ ਜੋਬਨਜੀਤ ਸਿੰਘ ਟੈਣੀ, ਸਰਬਜੀਤ ਕੌਰ ਅਤੇ ਮਨਪ੍ਰੀਤ ਕੌਰ ਨੂੰ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ। ਪੁਲਿਸ ਵੱਲੋਂ ਤਿੰਨਾਂ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ।
Case Registered Against A Young Man His Mother And His Sister In Chohla Sahib For Allegedly Abducting A 17 year old Minor Girl
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)