ਸੈਣੀ ਮੁਹੱਲੇ ਵਿੱਚ ਅੱਧੀ ਰਾਤ ਘਰ ਵਿੱਚ ਸੁੱਤੀ 8 ਸਾਲਾ ਬੱਚੀ ਨੂੰ ਇੱਕ ਅਣਪਛਾਤੇ ਵਿਅਕਤੀ ਵੱਲੋਂ ਕਥਿਤ ਤੌਰ ’ਤੇ ਅਗਵਾ ਕਰਕੇ ਲਿਜਾਣ ਅਤੇ ਉਸ ਨਾਲ ਜਿਨਸੀ ਸ਼ੋਸ਼ਣ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਡੇਰਾਬੱਸੀ ਪੁਲਿਸ ਨੇ ਬੱਚੀ ਦੀ ਮਾਂ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਮੁਲਜ਼ਮ ਖ਼ਿਲਾਫ਼ ਪੋਕਸੋ ਐਕਟ ਅਤੇ ਅਗਵਾ ਕਰਨ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਬੱਚੀ ਆਪਣੀ ਮਾਂ ਅਤੇ ਚਾਰ ਭੈਣ-ਭਰਾਵਾਂ ਨਾਲ ਕਮਰੇ ਵਿੱਚ ਸੁੱਤੀ ਹੋਈ ਸੀ। ਦੋਸ਼ ਹੈ ਕਿ ਰਾਤ ਕਰੀਬ 3:30 ਵਜੇ ਇੱਕ ਅਣਪਛਾਤਾ ਵਿਅਕਤੀ ਦਰਵਾਜ਼ੇ ਦੀ ਟੁੱਟੀ ਗਰਿੱਲ ਰਾਹੀਂ ਹੱਥ ਪਾ ਕੇ ਅੰਦਰਲੀ ਕੁੰਡੀ ਖੋਲ੍ਹ ਕੇ ਘਰ ਵਿੱਚ ਦਾਖ਼ਲ ਹੋਇਆ। ਇਸ ਤੋਂ ਬਾਅਦ ਉਹ ਬੱਚੀ ਅਤੇ ਇੱਕ ਮੋਬਾਈਲ ਫੋਨ ਲੈ ਕੇ ਮੌਕੇ ਤੋਂ ਫਰਾਰ ਹੋ ਗਿਆ।
ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਘਟਨਾ ਕੈਦ ਹੋਈ ਹੈ। ਫੁਟੇਜ ਵਿੱਚ ਇੱਕ ਵਿਅਕਤੀ ਬੱਚੀ ਨੂੰ ਬਾਹਾਂ ਵਿੱਚ ਚੁੱਕ ਕੇ ਲਿਜਾਂਦਾ ਦਿਖਾਈ ਦੇ ਰਿਹਾ ਹੈ। ਪਰਿਵਾਰ ਵੱਲੋਂ ਦੋਸ਼ ਲਗਾਇਆ ਗਿਆ ਹੈ ਕਿ ਮੁਲਜ਼ਮ ਬੱਚੀ ਨੂੰ ਸੁੰਨਸਾਨ ਜਗ੍ਹਾ ’ਤੇ ਲੈ ਗਿਆ, ਜਿੱਥੇ ਉਸ ਨਾਲ ਜਿਨਸੀ ਸ਼ੋਸ਼ਣ ਕੀਤਾ ਗਿਆ। ਬੱਚੀ ਦੇ ਸਰੀਰ ’ਤੇ ਸੱਟਾਂ ਦੇ ਨਿਸ਼ਾਨ ਹੋਣ ਦੀ ਵੀ ਗੱਲ ਕਹੀ ਗਈ ਹੈ।
ਪਰਿਵਾਰ ਮੁਤਾਬਕ ਘਟਨਾ ਤੋਂ ਬਾਅਦ ਉਹ ਤੁਰੰਤ ਬੱਚੀ ਨੂੰ ਲੈ ਕੇ ਪੁਲਿਸ ਥਾਣੇ ਪਹੁੰਚੇ, ਪਰ ਗੇਟ ਨਾ ਖੁੱਲ੍ਹਣ ਕਾਰਨ ਉਨ੍ਹਾਂ ਨੂੰ ਵਾਪਸ ਆਉਣਾ ਪਿਆ। ਇਸ ਤੋਂ ਬਾਅਦ ਬੱਚੀ ਨੂੰ ਡੇਰਾਬੱਸੀ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੈਡੀਕਲ ਜਾਂਚ ਕੀਤੀ ਜਾ ਰਹੀ ਹੈ।
8 year old Girl Kidnapped Sexually Assaulted In Dera Bassi Cctv Captures Person Taking Girl Away Arrested
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)